Headlines

ਮਨਪ੍ਰੀਤ ਬਾਦਲ ਕਾਂਗਰਸ ਛੱਡਕੇ ਭਾਜਪਾ ਵਿਚ ਸ਼ਾਮਿਲ

ਨਵੀਂ ਦਿੱਲੀ ( ਦਿਓਲ)-ਕਾਂਗਰਸ ਨੇਤਾ ਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸ੍ਰੀ ਬਾਦਲ ਕੇਂਦਰੀ ਮੰਤਰੀ ਪੀਯੂਸ਼ ਗੋਇਲ, ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਅਤੇ ਪਾਰਟੀ ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨਿਲ ਬਲੂਨੀ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। ਪਤਾ ਲੱਗਿਆ ਹੈ ਕਿ ਸ੍ਰੀ ਬਾਦਲ ਦੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਚੰਗੇ ਸਬੰਧ ਨਹੀਂ ਹਨ। ਸ੍ਰੀ ਬਾਦਲ ਨੇ ਭਾਜਪਾ ’ਚ ਸ਼ਾਮਲ ਹੋਣ ਮਗਰੋਂ ਕਿਹਾ ਕਿ ਕੋਈ ਅਜਿਹੀ ਕਿਸੇ ਪਾਰਟੀ ਵਿੱਚ ਕਿਵੇਂ ਕੰਮ ਕਰ ਸਕਦਾ ਹੈ, ਜਿਸ ਵਿੱਚ ਅੰਦਰੂਨੀ ਕਲੇਸ਼ ਹੋਵੇ।