Headlines

ਮੁੱਖ ਮੰਤਰੀ ਮਾਨ ਵਲੋ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦੇ ਹੁਕਮ

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਦੇ ਦਿੱਤੇ ਹਨ। ਇਹ ਐਲਾਨ ਮੁੱਖ ਮੰਤਰੀ ਨੇ ਟਵਿੱਟਰ ਰਾਹੀਂ ਵੀਡੀਓ ਜਾਰੀ ਕਰਦਿਆਂ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ‘ਪੰਜਾਬ ਦੀ ਆਬੋ-ਹਵਾ ਕਿਸੇ ਨੂੰ ਵੀ ਖ਼ਰਾਬ ਕਰਨ ਨਹੀਂ ਦਿੱਤੀ ਜਾਵੇਗੀ।…ਇਸ ਕਰਕੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ ‘ਚ ਵੱਡਾ ਫੈਸਲਾ ਲਿਆ ਹੈ। ਭਵਿੱਖ ‘ਚ ਵੀ ਜੇ ਕੋਈ ਵਾਤਾਵਰਣ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਬਖਸ਼ਿਆ ਨਹੀਂ ਜਾਵੇਗਾ।’

ਦੱਸਣਯੋਗ ਹੈ ਕਿ ਜੀਰਾ ਸ਼ਰਾਬ ਫੈਕਟਰੀ ਖ਼ਿਲਾਫ਼ ਛੇ ਮਹੀਨਿਆਂ ਤੋਂ ਪੱਕਾ ਮੋਰਚਾ ਲੱਗਿਆ ਹੋਇਆ ਹੈ। ਮੋਰਚੇ ਵਿੱਚ ਕਿਸਾਨਾਂ ਦਾ ਕਹਿਣਾ ਹੈ ਕਿ ਸ਼ਰਾਬ ਫ਼ੈਕਟਰੀ ਕਰਕੇ ਇਲਾਕੇ ਵਿੱਚ ਪਾਣੀ ਗੰਦਲਾ ਹੋ ਗਿਆ ਹੈ ਅਤੇ ਗੰਧਲੇ ਪਾਣੀ ਕਰਕੇ ਲੋਕਾਂ ਨੂੰ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁੱਖ ਮੰਤਰੀ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਦਿਆਂ ਅੱਜ ਸ਼ਰਾਬ ਫੈਕਟਰੀ ਬੰਦ ਕਰਨ ਦੇ ਹੁਕਮ ਦੇ ਦਿੱਤੇ ਹਨ।