Headlines

ਲੋਕ ਸਭਾ ’ਚ ਵਿੱਤੀ ਸਾਲ 2022-23 ਦਾ ਆਰਥਿਕ ਸਰਵੇਖਣ ਪੇਸ਼: ਸਾਲ 2023-24 ’ਚ ਦੇਸ਼ ਦੀ ਆਰਥਿਕਤਾ 6.5% ਦਰ ਨਾਲ ਅੱਗੇ ਵਧੇਗੀ

ਨਵੀਂ ਦਿੱਲੀ-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਲੋਕ ਸਭਾ ਵਿੱਚ ਵਿੱਤੀ ਸਾਲ 2022-23 ਦੀ ਆਰਥਿਕ ਸਰਵੇਖਣ ਪੇਸ਼ ਕੀਤਾ। ਇਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਦੇਸ਼ ਦੀ ਅਰਥਵਿਵਸਥਾ 2023-24 ‘ਚ 6.5 ਫੀਸਦੀ ਦੀ ਦਰ ਨਾਲ ਵਿਕਾਸ ਕਰੇਗੀ, ਜਦਕਿ ਮੌਜੂਦਾ ਵਿੱਤੀ ਸਾਲ ‘ਚ ਸੱਤ ਫੀਸਦੀ ਦੀ ਦਰ ਨਾਲ ਵਾਧਾ ਹੋਵੇਗਾ। ਪਿਛਲੇ ਵਿੱਤੀ ਸਾਲ ‘ਚ ਵਿਕਾਸ ਦਰ 8.7 ਫੀਸਦੀ ਸੀ। ਸਰਵੇਖਣ ’ਚ ਕਿਹਾ ਗਿਆ ਹੈ ਕਿ ਭਾਰਤ ਦੁਨੀਆ ’ਚ ਸਭ ਤੋਂ ਤੇਜ਼ੀ ਨਾਲ ਵਧਣੀ ਆਰਥਿਕਤਾ ਬਣੀ ਰਹੇਗੀ।