Headlines

ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਵਿਖੇ ਅਰਦਾਸ ਦਿਵਸ ਮਨਾਇਆ

ਪ੍ਰੋ. ਸਰਚਾਂਦ ਸਿੰਘ ਨੂੰ ਸਕੂਲ ਵਲੋਂ ਸਿਰੋਪਾ ਦੇ ਕੇ ਸਨਮਾਨਿਤ ਕੀਤਾ –
ਰਾਮਤੀਰਥ / ਅੰਮ੍ਰਿਤਸਰ 14 ਫਰਵਰੀ -ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਵਿਖੇ ਅੱਜ ਅਰਦਾਸ ਦਿਵਸ ਮਨਾਇਆ ਗਿਆ । ਇਸ ਮੌਕੇ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸਮਾਜ ਅਤੇ ਸਕੂਲ ਦੀ ਸੁਖ ਸ਼ਾਂਤੀ, ਬਚਿਆਂ ਦੇ ਚੜ੍ਹਦੀ ਕਲਾ ਅਤੇ ਤੰਦਰੁਸਤੀਆਂ ਵਾਸਤੇ ਅਰਦਾਸਾਂ ਕੀਤੀਆਂ । ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਗੁਨਿੰਦਰਜੀਤ ਕੌਰ ਨੇ ਬਚਿਆਂ ਦੇ ਚੰਗੇ ਭਵਿੱਖ ਅਤੇ ਸਮਾਜ ਵਿਚ ਉੱਤਮ ਰੁਤਬੇ ਲਈ ਇਮਾਨਦਾਰੀ ਨਾਲ ਸਖ਼ਤ ਮਿਹਨਤ ਕਰਨ ਲਈ ਉਨ੍ਹਾਂ ਨੂੰ ਪ੍ਰੇਰਿਤ ਕੀਤਾ । ਇਸ ਮੌਕੇ ’ਤੇ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਕੇਂਦਰ ਸਰਕਾਰ ਦੇ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਅਤੇ ਖਿਆਲਾ ਕਲਾਂ ਸਕੂਲ ਦੇ ਪੁਰਾਣੇ ਵਿਦਿਆਰਥੀ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਭਾਵਕ ਹੁੰਦਿਆਂ ਸਕੂਲ ਦੇ ਆਪਣੇ ਪੁਰਾਣੇ ਦਿਨਾਂ ਨੂੰ ਯਾਦ ਕੀਤਾ ਅਤੇ ਆਪਣਾ ਅਨੁਭਵ ਸਭ ਨਾਲ ਸਾਂਝਾ ਕੀਤਾ l ਉਨ੍ਹਾਂ ਬਚਿਆਂ ਨੂੰ ਆਪਣੇ ਵਿਰਸੇ ਨਾਲ ਜੁੜੇ ਰਹਿਣ ਦੀ ਅਪੀਲ ਕਰਦਿਆਂ ਦੱਸਿਆ ਪ੍ਰਮਾਤਮਾ ਦਾ ਓਟ ਆਸਰਾ ਲੈਣ ਦੀ ਇਹ ਪਰੰਪਰਾ 1987 ਦੇ ਸਮੇਂ ਵਿੱਚ ਸ਼ੁਰੂ ਹੋਈ ਸੀ। ਉਨ੍ਹਾਂ ਨੇ ਖ਼ਾਸ ਤੌਰ ’ਤੇ ਇਸ ਇਲਾਕੇ ਦੇ ਸੂਰਬੀਰਾਂ ਤੇ ਸ਼ਹੀਦਾਂ ਦੀਆਂ ਵਡਮੁੱਲੀਆਂ ਕੁਰਬਾਨੀਆਂ ਨੂੰ ਯਾਦ ਕਰਵਾ ਕੇ ਬੱਚਿਆਂ ਦਾ ਹੌਸਲਾ ਵਧਾਇਆ l ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਗੁਨਿੰਦਰਜੀਤ ਕੌਰ ਅਤੇ ਸਮੂਹ ਸਟਾਫ਼ ਨੇ ਪ੍ਰੋ. ਸਰਚਾਂਦ ਸਿੰਘ ਨੂੰ ਬੱਚਿਆਂ ਅਤੇ ਸਕੂਲ ਦੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਅਤੇ ਉਸ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਮਾਸਟਰ ਡਾ. ਕਸ਼ਮੀਰ ਸਿੰਘ ਖੁੰਡਾ, ਮਾਸਟਰ ਬਿਕਰਮ ਕੁਮਾਰ, ਗੁਰਮੀਤ ਸਿੰਘ, ਹਰਪ੍ਰੀਤ ਸਿੰਘ, ਰਜਿੰਦਰ ਸਿੰਘ, ਨਿਰਵੈਰ ਸਿੰਘ, ਬਰਿੰਦਰ ਸਿੰਘ, ਮੈਡਮ ਮਨਜੀਤ ਕੌਰ, ਮੈਡਮ ਸਤਿੰਦਰ ਮਾਨ ਅਤੇ ਮੈਡਮ ਵਿਜੇ ਲਕਸ਼ਮੀ ਵੀ ਹਾਜ਼ਰ ਸਨ।

ਤਸਵੀਰ ਨਾਲ ਹੈ।
ਕੈਪਸ਼ਨ :  ਪ੍ਰੋ. ਸਰਚਾਂਦ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਪ‌੍ਰਿੰਸੀਪਲ ਗੁਨਿੰਦਰਜੀਤ ਕੌਰ , ਡਾ. ਕਸ਼ਮੀਰ ਸਿੰਘ ਖੁੰਡਾ,ਮਾਸਟਰ ਬਿਕਰਮ ਕੁਮਾਰ ਅਤੇ ਹੋਰ।