Headlines

ਇਟਲੀ ਦੇ ਗੁ. ਸਿੰਘ ਸਭਾ ਪੁਨਤੀਨੀਆ ਵਿਖੇ 18 ਮਾਰਚ ਨੂੰ ਹੋਵੇਗਾ ਅੰਮ੍ਰਿਤ ਸੰਚਾਰ

* ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ 16 ਅਪ੍ਰੈਲ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ *
 ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਇਟਲੀ ਦੇ ਸੂਬਾ ਲਾਸੀਓ ਦੇ ਜ਼ਿਲ੍ਹਾ ਲਾਤੀਨਾ ਦੇ ਸ਼ਹਿਰ ਪੁਨਤੀਨੀਆ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ (ਪੁਰਾਣੀ ਇਮਾਰਤ) ਵਿਖੇ  18 ਮਾਰਚ 2023 ਦਿਨ ਸ਼ਨੀਵਾਰ ਨੂੰ ਹੌਲੇ ਮੁਹੱਲੇ ਅਤੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ  ਅੰਮ੍ਰਿਤ ਸੰਚਾਰ ਕੀਤਾ ਜਾ ਰਿਹਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕਾ ਨਿਵਾਸੀ ਸੰਗਤਾਂ ਨੂੰ ਬੇਨਤੀ ਹੈ ਕਿ ਚਾਹਵਾਨ ਪ੍ਰਾਣੀ ਉਪਰੋਕਤ ਦਿਨ ਗੁਰੂ-ਘਰ ਪਹੁੰਚ ਕੇ ਅੰਮ੍ਰਿਤ ਦੀ ਦਾਤ ਲੈ ਕੇ ਗੁਰੂ ਦੇ ਲੜ ਲੱਗਣ ਦਾ ਸੁਭਾਗ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ ਗੁਰਦੁਆਰਾ ਸਿੰਘ ਸਭਾ ਪੁਨਤੀਨੀਆ (ਪੁਰਾਣੀ ਇਮਾਰਤ) ਦੀ ਪ੍ਰਬੰਧਕ ਕਮੇਟੀ ਵੱਲੋਂ ਪੂਰੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਸਦਕਾ ਖ਼ਾਲਸੇ ਦੇ ਸਾਜਨਾਂ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ 16 ਅਪ੍ਰੈਲ ਦਿਨ ਐਤਵਾਰ ਨੂੰ ਪੁਨਤੀਨੀਆ (ਲਾਤੀਨਾ) ਵਿਖੇ ਕੀਤਾ ਜਾ ਰਿਹਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆ ਸਮੂਹ ਸਿੱਖ ਸੰਗਤ ਨੂੰ ਬੇਨਤੀ ਹੈ ਜਾਂ ਰਹੀ ਹੈ ਕਿ 16 ਅਪ੍ਰੈਲ ਨੂੰ ਇਸ ਨਗਰ ਕੀਰਤਨ ਵਿੱਚ ਹਾਜ਼ਰੀ ਭਰ ਕੇ ਇਸ ਇਤਿਹਾਸਕ ਪਲ ਦਾ ਹਿੱਸਾ ਬਣੋ ਤੇ ਵਾਹਿਗੁਰੂ ਸੱਚੇ ਪਾਤਸ਼ਾਹ ਦੀਆਂ ਖੁਸ਼ੀਆਂ ਪ੍ਰਾਪਤ ਕਰੋ।