Headlines

ਖਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਦੀ ਨਵੀਂ ਕਮੇਟੀ ਨੇ ਕਾਰਜਭਾਰ ਸੰਭਾਲਿਆ

ਵਾਹਿਗੁਰੂ ਦੇ ਸ਼ੁਕਰਾਨੇ ਵਜੋਂ ਪਾਠ ਦੇ ਭੋਗ 26 ਮਾਰਚ ਨੂੰ-

ਐਬਟਸਫੋਰਡ ( ਦੇ ਪ੍ਰ ਬਿ)- ਖਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਦੇ ਨਵੇਂ ਚੁਣੇ ਗਏ ਪ੍ਰਧਾਨ ਮਨਿੰਦਰ ਸਿੰਘ ਗਿੱਲ ਤੇ ਉਹਨਾਂ ਦੀ ਟੀਮ ਵਲੋਂ ਗੁਰਦੁਆਰਾ ਸਾਹਿਬ ਦਾ ਕਾਰਜਭਾਰ ਸੰਭਾਲ ਲਿਆ ਗਿਆ ਹੈ। ਬੀਤੇ ਦਿਨ ਸਾਬਕਾ ਪ੍ਰਧਾਨ ਜਤਿੰਦਰ ਸਿੰਘ ਹੈਪੀ ਗਿੱਲ ਨੇ ਨਵੀ ਕਮੇਟੀ ਨੂੰ ਗੁਰਦੁਆਰਾ ਸਾਹਿਬ ਦੇ ਸਾਰੇ ਪ੍ਰਬੰਧ ਸੌਂਪ ਦਿੱਤੇ। ਇਸ ਸਬੰਧੀ ਜਨਰਲ ਸਕੱਤਰ ਰਾਜਿੰਦਰ ਸਿੰਘ ਗਰੇਵਾਲ ਨੇ ਜਾਣਕਾਰੀ ਦਿੰਦਿਆਂ ਨਵੀਂ ਕਮੇਟੀ ਨੂੰ ਕਾਰਜਭਾਰ ਸੰਭਾਲਣ ਲਈ ਸੰਗਤ ਅਤੇ ਪੁਰਾਣੀ ਕਮੇਟੀ ਦਾ ਧੰਨਵਾਦ ਕੀਤਾ ਹੈ। ਉਹਨਾਂ ਦੱਸਿਆ ਕਿ ਨਵੀ ਪ੍ਰਬੰਧਕੀ ਕਮੇਟੀ ਵਲੋਂ ਵਾਹਿਗੁਰੂ ਦੇ ਸੁਕਰਾਨੇ ਵਜੋਂ ਇਸ ਸ਼ੁਕਰਵਾਰ 24 ਮਾਰਚ ਨੂੰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਆਰੰਭ ਕਰਵਾਏ ਜਾਣਗੇ ਜਿਹਨਾਂ ਦੇ ਭੋਗ 26 ਮਾਰਚ ਦਿਨ ਐਤਵਾਰ ਨੂੰ ਸਵੇਰੇ 10 ਵਜੇ ਪਾਏ ਜਾਣਗੇ। ਉਹਨਾਂ ਸਮੂਹ ਸੰਗਤ ਨੂੰ ਇਸ ਮੌਕੇ ਹੁੂੰਮਹੁਮਾਕੇ ਪੁੱਜਣ ਦੀ ਅਪੀਲ ਕੀਤੀ ਹੈ। ਇਸ ਮੌਕੇ ਦੀਵਾਨ ਸਜਾਏ ਜਾਣਗੇ ਤੇ ਗੁਰੂ ਕੇ ਲੰਗਰ ਅਤੁਟ ਵਰਤਣਗੇ।