Headlines

ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 5 ਅਪਰੈਲ ਤੱਕ ਟਲੀ

ਨਵੀਂ ਦਿੱਲੀ-ਮਨੀ ਲਾਂਡਰਿੰਗ ਕੇਸ ਵਿਚ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਦਿੱਲੀ ਦੀ ਅਦਾਲਤ ਨੇ 5 ਅਪਰੈਲ ਤੱਕ ਮੁਲਤਵੀ ਕਰ ਦਿੱਤੀ ਹੈ। ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਕੇਸ ਵਿਚ ਈਡੀ ਨੇ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਜ਼ਮਾਨਤ ਅਰਜ਼ੀ ’ਤੇ ਈਡੀ ਦੇ ਹਲਫ਼ਨਾਮੇ ਦਾ ਜਵਾਬ ਦੇਣ ਲਈ ਸਿਸੋਦੀਆ ਦੇ ਵਕੀਲ ਨੇ ਸਮਾਂ ਮੰਗਿਆ। ਵਕੀਲ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਮਾਮਲੇ ਵਿਚ ਵਿਸਤਾਰ ’ਚ ਦਲੀਲਾਂ ਤਿਆਰ ਕਰਨ ਲਈ ਸਮਾਂ ਚਾਹੀਦਾ ਹੈ। ਆਬਕਾਰੀ ਨੀਤੀ ਕੇਸ ਵਿਚ ਸੀਬੀਆਈ ਨੇ ਸਿਸੋਦੀਆ ਨੂੰ 26 ਫਰਵਰੀ ਨੂੰ  ਜਦਕਿ ਇਸੇ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਸਾਬਕਾ ਉਪ ਮੁੱਖ ਮੰਤਰੀ ਨੂੰ ਈਡੀ ਨੇ 9 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ।