Headlines

ਬੇਮੌਸਮੀ ਮੀਂਹ: ਭਗਵੰਤ ਮਾਨ ਵੱਲੋਂ ਗਿਰਦਾਵਰੀ ਦੀ ਪ੍ਰਕਿਰਿਆ ਤੇਜ਼ ਕਰਨ ਦੀ ਹਦਾਇਤ

ਚੰਡੀਗੜ੍ਹ, 2 ਅਪਰੈਲ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਖਰਾਬ ਮੌਸਮ ਕਾਰਨ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਕਿਸਾਨਾਂ ਨੂੰ ਵਿਸਾਖੀ ਤੋਂ ਪਹਿਲਾਂ ਮੁਆਵਜ਼ਾ ਮਿਲਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਗਿਰਦਾਵਰੀ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕਿਹਾ ਹੈ। ਪੰਜਾਬ ਦੇ ਕਈ ਇਲਾਕਿਆਂ ਵਿੱਚ ਬੇਮੌਸਮੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਨੇ ਕਣਕ ਅਤੇ ਹੋਰ ਫ਼ਸਲਾਂ ਨੂੰ ਨੁਕਸਾਨ ਪਹੁੰਚਾਇਆ ਹੈ। ਸੂਬਾ ਸਰਕਾਰ ਨੇ ਮੌਸਮ ਦੀ ਖਰਾਬੀ ਕਾਰਨ ਫਸਲਾਂ ਦੇ ਨੁਕਸਾਨ ਲਈ 25 ਫੀਸਦੀ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ। ਮੁੱਖ ਮੰਤਰੀ ਨੇ ਸਾਰੇ ਵਿਧਾਇਕਾਂ ਨੂੰ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕਰਨ ਲਈ ਕਿਹਾ ਹੈ।