Headlines

ਗਰੇਵਾਲ ਪਰਿਵਾਰ ਨੂੰ ਸਦਮਾ-ਮਾਤਾ ਗੁਰਦਿਆਲ ਕੌਰ ਦਾ ਦੇਹਾਂਤ

ਅੰਤਿਮ ਸੰਸਕਾਰ ਤੇ ਭੋਗ 15 ਅਪ੍ਰੈਲ ਨੂੰ-

ਐਬਟਸਫੋਰਡ ( ਦੇ ਪ੍ਰ ਬਿ)- ਖਾਲਸਾ ਦੀਵਾਨ ਸੁਸਾਇਟੀ ਦੇ ਜਨਰਲ ਸਕੱਤਰ ਸ ਰਾਜਿੰਦਰ ਸਿੰਘ ਗਰੇਵਾਲ  ਦੇ ਸਤਿਕਾਰਯੋਗ ਮਾਤਾ ਜੀ ਸ੍ਰੀਮਤੀ ਗੁਰਦਿਆਲ ਕੌਰ ਗਰੇਵਾਲ ਪਤਨੀ ਸਵਰਗੀ ਸ ਧਰਮ ਸਿੰਘ ਗਰੇਵਾਲ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ। ਉਹ ਲਗਪਗ 85 ਸਾਲ ਦੇ ਸਨ। ਮਾਤਾ ਜੀ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ 15 ਅਪ੍ਰੈਲ ਦਿਨ ਸ਼ਨੀਵਾਰ ਨੂੰ ਦੁਪਹਿਰ 12 ਵਜੇ ਫਰੇਜ਼ਰ ਰਿਵਰ ਫਿਊਨਰਲ ਹੋਮ  2061 ਰਿਵਰ ਸਾਈਡ ਰੋਡ ਐਬਟਸਫੋਰਡ ਵਿਖੇ ਕੀਤਾ ਜਾਵੇਗਾ। ਉਪਰੰਤ ਦੁਪਹਿਰ ਬਾਦ 2 ਵਜੇ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਖਾਲਸਾ ਦੀਵਾਨ ਸੁਸਾਇਟੀ 33094 ਸਾਊਥ ਫਰੇਜਰ ਵੇਅ ਐਬਟਸਫੋਰਡ ਵਿਖੇ ਹੋਵੇਗੀ। ਪਰਿਵਾਰ ਨਾਲ ਹਮਦਰਦੀ ਲਈ ਫੋਨ ਨੰਬਰ 778-245-1673 ਜਾਂ 778-246-1673 ਉਪਰ ਸੰਪਰਕ ਕੀਤਾ ਜਾ ਸਕਦਾ ਹੈ।