Headlines

ਇਟਾਲੀਅਨ ਨੇਵੀ ਅਫਸਰ ਬਣੀ ਪੰਜਾਬੀ ਮੁਟਿਆਰ ਮਨਰੂਪ ਕੌਰ ਦਾ ਸਨਮਾਨ

ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ) ਪੰਜਾਬ ਦੇ ਜ਼ਿਲ੍ਹਾ ਜਲੰਧਰ ਦੇ ਪਿੰਡ ਭੰਗਾਲਾ ਨਾਲ਼ ਸਬੰਧਿਤ ਮਨਰੂਪ ਕੌਰ ਜਿਸ ਨੇ ਕਿ ਇਟਾਲੀਅਨ ਨੇਵੀ ਵਿੱਚ ਭਰਤੀ ਹੋ ਕੇ ਪੰਜਾਬ ਦੇ ਨਾਲ਼ ਨਾਲ਼ ਪੂਰੇ ਭਾਰਤ ਦਾ ਨਾਂ ਚਮਕਾਇਆ ਹੈ। ਉਸ ਲੜਕੀ ਦੀ ਹੌਂਸਲਾ ਅਫਜਾਈ ਦੇ ਲਈ ਇਟਲੀ ਦੇ ਗੁਰਦੁਆਰਾ ਸ਼੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ(ਵਿਚੈਂਸਾ)ਵਿਖੇ ਸੰਗਤ ਅਤੇ ਭਾਰਤੀ ਭਾਈਚਾਰੇ ਦੀ ਤਰਫੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਮਨਰੂਪ ਕੌਰ ਦਾ ਸਿੱਖ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ ਹੈ। ਅਤੇ ਮਨਰੂਪ ਕੌਰ ਦੀ ਇਸ ਵਿਲੱਖਣ ਪ੍ਰਾਪਤੀ ਦੇ ਲਈ ਭਰਪੂਰ ਸ਼ਾਲਾਘਾ ਵੀ ਕੀਤੀ ਗਈ।ਇਸ ਸਮੇਂ ਕਿਆਂਪੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਆਹੁਦੇਦਾਰਾਂ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਅਤੇ ਵੱਖ ਵੱਖ ਖੇਤਰ ਦੀਆਂ ਅਨੇਕਾਂ ਪ੍ਰਮੁੱਖ ਸ਼ਖਸ਼ੀਅਤਾਂ ਹਾਜਿਰ ਸਨ।ਮਨਰੂਪ ਕੌਰ ਨੇ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਮੇਰੇ ਮਾਪਿਆਂ ਨੇ ਇਸ ਮੁਕਾਮ ਤੇ ਪਹੁੰਚਾਉਣ ਲਈ ਹਮੇਸ਼ਾ ਪ੍ਰੇਰਨਾ ਦਿੱਤੀ ਅਤੇ ਮੈਂ ਸਾਰੇ ਮਾਪਿਆਂ ਨੂੰ ਅਪੀਲ ਕਰਦੀ ਹਾਂ ਕਿ ਉਹ ਆਪਣੇ ਬੱਚਿਆਂ ਨੂੰ ਜਿੰਦਗੀ ਵਿੱਚ ਕੁੱਝ ਬਣਨ ਲਈ ਪੂਰਾ ਸਹਿਯੋਗ ਦੇਣ, ਤਾ ਜੋ ਉਨ੍ਹਾਂ ਦੇ ਬੱਚੇ ਵੀ ਮੇਰੇ ਵਾਂਗ ਕੋਈ ਨਾ ਕੋਈ ਮੁਕਾਮ ਹਾਸਲ ਕਰ ਸਕਣ ਅਤੇ ਆਪਣੇ ਮਾਪਿਆਂ ਤੇ ਆਪਣੇ ਦੇਸ਼ ਦਾ ਨਾਮ ਵਿਦੇਸ਼ਾਂ ਵਿੱਚ ਚਮਕਾ ਸਕਣ।
ਕੈਪਸ਼ਨ:ਇਟਲੀ ਦੇ ਕਿਆਂਪੋ ਗੁਰਦੁਆਰਾ ਸਾਹਿਬ ਵਿਖੇ ਮਨਰੂਪ ਕੌਰ ਦਾ ਵਿਸ਼ੇਸ਼ ਸਨਮਾਨ ਕਰਦੇ ਹੋਏ ਪਤਵੰਤੇ।