Headlines

10ਵਾਂ ਮਾਂ ਬੋਲੀ ਅੰਤਰਰਾਸ਼ਟਰੀ ਪੰਜਾਬੀ ਫਿਲਮ ਮੇਲਾ 21-22-23 ਅਪ੍ਰੈਲ ਨੂੰ

ਸਰੀ (ਮਹੇਸ਼ਇੰਦਰ ਸਿੰਘ ਮਾਂਗਟ)- ਵੈਨਕੂਵਰ ਦਾ 10ਵਾਂ ਮਾਂ ਬੋਲੀ ਅੰਤਰਰਾਸ਼ਟਰੀ ਪੰਜਾਬੀ ਫਿਲਮ ਮੇਲਾ 21,22,23 ਅਪ੍ਰੈਲ 2023 ਸਰੀ ਵਿਚ ਕਰਵਾਇਆ ਜਾ ਰਿਹਾ ਹੈ। 3 ਦਿਨ ਚੱਲਣ ਵਾਲੇ ਇਸ ਫਿਲਮ ਮੇਲੇ ਵਿੱਚ ਦਸਤਾਵੇਜ਼ੀ ਫਿਲਮਾਂ ਲਘੂ ਤੇ ਪੰਜਾਬੀ ਕਲਾ ਫਿਲਮਾਂ ਪੇਸ਼ ਕੀਤੀਆਂ ਜਾਣਗੀਆਂ ।ਕੈਨੇਡਾ ਦੀ ਅਗਲੀ ਪੀੜੀ ਨੂੰ ਪੰਜਾਬੀ ਮਾਂ ਬੋਲੀ ਨਾਲ ਜੋੜਨ ਲਈ ਫਿਲਮ ਵਰਕਸ਼ਾਪ ਲਗਾਈਆਂ ਜਾ ਰਹੀਆਂ ਹਨ । ਇਸ ਮੇਲੇ ਦੇ ਡਾਇਰੈਕਟਰ ਨਾਵਲਪ੍ਰੀਤ ਰੰਗੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਿਨੇਮਾ ਦੇ ਵੱਖ ਵੱਖ ਪਹਿਲੂਆਂ ਉਪਰ ਸੈਮੀਨਾਰ ਕੀਤੇ ਜਾਣਗੇ ਅਤੇ ਨਿਕੀਆਂ ਪੰਜਾਬੀ ਫਿਲਮਾਂ ਦੇ ਨਿਰਦੇਸ਼ਕਾਂ ਨੂੰ ਉਤਸ਼ਾਹਿਤ ਕਰਨ ਲਈ ਮਾਂ ਬੋਲੀ ਦੇ ਪੁਰਸਕਾਰ ਰੱਖੇ ਗਏ ਹਨ | ਇਹ ਮੇਲਾ 21 ਤੋਂ 23 ਅਪ੍ਰੈਲ ਨੂੰ ਪੰਜਾਬ ਭਵਨ ਸਰੀ ਸ਼ਾਮ 5 ਵਜੇ ਤੋਂ 9 ਵਜੇ ਤਕ ਹੋਵੇਗਾ | ਐਵਾਰਡ ਸਮਾਗਮ 23 ਅਪ੍ਰੈਲ ਦਿਨ ਐਤਵਾਰ ਸ਼ਾਮ ਨੂੰ 3 ਵਜੇ ਜਰਨੈਲ ਆਰਟ ਗੈਲਰੀ ਸਰੀ ਵਿਖੇ ਹੋਵੇਗੀ | ਵਧੇਰੇ ਜਾਣਕਾਰੀ ਲੈਣ ਲਈ ਨਵਲਪ੍ਰੀਤ ਰੰਗੀ ਨਾਲ 604 442 8781ਮੋਬਾਈਲ ਤੇ ਸੰਪਰਕ ਕੀਤਾ ਜਾ ਸਕਦਾ ਹੈ |