Headlines

ਖਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਵਿਖੇ ਬੱਚਿਆਂ ਦੇ ਕੀਰਤਨ, ਤਬਲਾ ਤੇ ਤੰਤੀ ਸਾਜ਼ ਮੁਕਾਬਲੇ ਕਰਵਾਏ

ਐਬਟਸਫੋਰਡ ( ਦੇ ਪ੍ਰ ਬਿ)- ਬੀਤੇ ਸ਼ਨੀਵਾਰ ਨੂੰ ਗੁਰਦੁਆਰਾ ਖਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਵਿਖੇ ਭਾਈ ਮਰਦਾਨਾ ਗੁਰਮਤਿ ਸੰਗੀਤ ਅਕੈਡਮੀ ਅਤੇ ਨਾਦ ਆਰਟਸ ਵਲੋਂ ਵਿਸ਼ੇਸ਼ ਰਾਗ ਦਰਬਾਰ ਕਰਵਾਇਆ ਗਿਆ। ਇਸ ਦੌਰਾਨ ਸਿਖਿਆਰਥੀ ਨਿਰਧਾਰਿਤ ਰਾਗਾਂ ਵਿਚ ਕੀਰਤਨ, ਤਬਲਾ ਸੋਲੋ, ਤੰਤੀ ਸਾਜ਼ ਅਤੇ ਕਵੀਸ਼ਰੀ ਗਾਇਨ ਮੁਕਾਬਲੇ ਕਰਵਾਏ ਗਏ। ਮੁਕਾਬਲੇ ਵਿਚ ਜੇਤੂ ਰਹਿਣ ਅਤੇ ਭਾਗ ਲੈਣ ਵਾਲੇ ਬੱਚਿਆਂ ਨੂੰ ਖਾਲਸਾ ਦੀਵਾਨ ਸੁਸਾਇਟੀ ਦੇ ਪ੍ਰਧਾਨ ਮਨਿੰਦਰ ਸਿੰਘ ਗਿੱਲ, ਜਨਰਲ ਸਕੱਤਰ ਰਾਜਿੰਦਰ ਸਿੰਘ ਗਰੇਵਾਲ , ਖਜ਼ਾਨਚੀ ਅਮਰ ਸਿੰਘ ਧਾਲੀਵਾਲ ਤੇ ਹੋਰਾਂ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਨਰਲ ਸਕੱਤਰ ਰਾਜਿੰਦਰ ਸਿੰਘ ਗਰੇਵਾਲ ਵਲੋਂ ਭਾਈ ਮਰਦਾਨਾ ਗੁਰਮਤਿ ਸੰਗੀਤ ਅਕੈਡਮੀ ਅਤੇ ਨਾਦ ਆਰਟਸ ਵਲੋਂ ਰਾਗਾਂ ਆਧਾਰਿਤ ਕਰਵਾਏ ਗਏ ਮੁਕਾਬਲਿਆਂ ਲਈ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਤੇ ਉਹਨਾਂ ਨੂੰ ਯਾਦ ਚਿੰਨ ਦੇਕੇ ਸਨਮਾਨਿਤ ਵੀ ਕੀਤਾ।