Headlines

ਸੁਖੀ ਬਾਠ ਵਲੋਂ ਕਾਵਿ ਮੁਕਾਬਲੇ ਦੇ ਜੇਤੂ ਬੱਚਿਆਂ ਦਾ ਸਨਮਾਨ

ਜਲੰਧਰ – ਪੰਜਾਬ ਭਵਨ ਸਰੀ ਦੇ ਸੰਸਥਾਪਕ ਸ੍ਰੀ ਸੁੱਖੀ ਬਾਠ ਅੱਜਕੱਲ ਪੰਜਾਬ ਦੌਰੇ ਤੇ ਹਨ। ਬੀਤੇ ਦਿਨ ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਲੋਵਾਲ  ਵਿਖੇ ਪੁੱਜੇ ਜਿਥੇ ਉਹਨਾਂ ਨੇ ਸਕੂਲੀ ਬੱਚਿਆਂ ਦੇ ਕਾਵਿ ਮੁਕਾਬਲੇ ਵਿਚ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਸਕੂਲ ਦੀ ਪ੍ਰਿੰਸੀਪਲ ਨੀਰਜ ਵੈਦ ਅਤੇ ਸਟਾਫ ਨੇ ਉਹਨਾਂ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਉਹਨਾਂ ਨੇ ਸਕੂਲੀ ਬੱਚਿਆਂ ਨੂੰ ਪੰਜਾਬੀ ਭਾਸ਼ਾ ਤੇ ਸਾਹਿਤ ਵਿਚ ਰੁਚੀ ਵਧਾਉਣ ਲਈ ਉਤਸ਼ਾਹਿਤ ਕੀਤਾ ਤੇ ਬੱਚਿਆਂ ਨੂੰ ਕਾਵਿ ਮੁਕਾਬਲੇ ਵਿਚ ਹਿੱਸਾ ਲੈਣ ਲਈ ਵਧਾਈ ਦਿੱਤੀ। ਉਹਨਾਂ ਨੇ ਜੇਤੂ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ।