Headlines

ਹੜਾਂ ਕਾਰਣ ਮੰਡ ਖੇਤਰ ਦੇ ਦਰਜਨਾਂ ਪਿੰਡਾਂ ਦੀ ਫ਼ਸਲ ਹੋਈ ਪੂਰੀ ਤਰ੍ਹਾਂ ਬਰਬਾਦ-ਰਵਿੰਦਰ ਸਿੰਘ ਬ੍ਰਹਮਪੁਰਾ

ਬ੍ਰਹਮਪੁਰਾ ਵਲੋਂ ਹੜ ਪ੍ਰਭਾਵਿਤ ਪਿੰਡਾਂ ਦਾ ਕੀਤਾ ਗਿਆ ਦੌਰਾ –
ਕਿਹਾ; ਸਰਕਾਰ ਤੁਰੰਤ ਜਾਰੀ ਕਰੇ ਸਹਾਇਤਾ ਰਾਸ਼ੀ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,14 ਜੁਲਾਈ –
ਮੌਨਸੂਨ ਦੇ ਮੌਸਮ ਵਿੱਚ ਇਸ ਵਾਰੀ ਹੋਈ ਰਿਕਾਰਡ ਤੋੜ  ਬਾਰਿਸ਼ ਨੇ ਜਨਜੀਵਨ ਨੂੰ ਬੂਰੀ ਤਰਾਂ ਪ੍ਰਭਾਵਿਤ ਕੀਤਾ ਹੈ,ਜਿਸ ਨਾਲ ਬਿਆਸ ਦਰਿਆ ਅਤੇ ਸਤਲੁਜ ਦਰਿਆ ਦੇ ਨਾਲ ਲੱਗਦੇ ਹਲਕਾ ਖਡੂਰ ਸਾਹਿਬ ਦੇ ਮੰਡ ਖੇਤਰ ਦੇ ਦਰਜਨਾਂ ਪਿੰਡਾਂ ਵਿੱਚ ਹਜ਼ਾਰਾਂ ਹੀ ਏਕੜ ਫ਼ਸਲ ਬਰਬਾਦ ਹੋ ਚੁੱਕੀ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਮੰਡ ਏਰੀਏ ਵਿੱਚ ਪੈਂਦੇ ਪਿੰਡ ਕਰਮੂੰਵਾਲਾ ਅਤੇ ਕੰਬੋਅ ਢਾਏ ਵਾਲਾ ਵਿੱਖੇ ਪਹੁੰਚ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਅਤੇ ਕਿਹਾ ਕਿ ਬਹੁਤ ਭਾਰੀ ਬਾਰਿਸ਼ ਕਾਰਨ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਧੀਨ ਆਉਂਦੇ ਕਈ ਪਿੰਡਾਂ ਦਾ ਬਹੁਤ ਨੁਕਸਾਨ ਹੋ ਗਿਆ ਹੈ।ਅੱਜ ਉਹਨਾਂ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਬੁਰੀ ਤਰਾਂ ਨੁਕਸਾਨੀ ਗਈ ਝੋਨੇ ਅਤੇ ਮੱਕੀ ਦੀ ਫਸਲ ਅਤੇ ਹੋਰ ਫਸਲਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸ. ਬ੍ਰਹਮਪੁਰਾ ਨੇ ਕਿਹਾ ਕਿ ਜਿੱਥੇ ਝੋਨੇ ਦੀ ਫਸਲ ਪੂਰੀ ਤਰ੍ਹਾਂ ਬਰਬਾਦ ਹੋ ਚੁੱਕੀ ਹੈ ਓਥੇ ਕਈ ਪਿੰਡਾਂ ਵਿੱਚ ਲੋਕਾਂ ਦੇ ਮਕਾਨ ਢਹਿ ਗਏ ਹਨ,ਪਸ਼ੂਆਂ ਦਾ ਚਾਰਾ ਬਰਬਾਦ ਹੋ ਗਿਆ ਹੈ। ਇਸ ਮੌਕੇ ਉਨ੍ਹਾਂ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਕੋਸਦਿਆਂ ਕਿਹਾ ਕਿ ਮੌਸਮ ਵਿਭਾਗ ਵੱਲੋਂ ਹਾਈ ਅਲਰਟ ਜਾਰੀ ਹੋਣ ਦੇ ਬਾਵਜੂਦ ਵੀ ਡਰੇਨਾਂ ਦੀ ਸਫ਼ਾਈ ਕਿਉਂ ਨਹੀਂ ਕੀਤੀ ਗਈ। ਜ਼ੇਕਰ ਟਾਈਮ ਤੋਂ ਪਹਿਲਾਂ ਡਰੇਨਾਂ ਦੀ ਚੰਗੀ ਤਰਾਂ ਸਫਾਈ ਕੀਤੀ ਹੁੰਦੀ ਤਾਂ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਹੋਣ ਤੋਂ ਬਚਾਅ ਹੋ ਸਕਦਾ ਸੀ।ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਫਸਲ ਤੇ 50 ਹਜਾਰ ਰੁਪਏ ਪ੍ਰਤੀ ਏਕੜ ਅਤੇ 5 ਹਜ਼ਾਰ ਰੁਪਏ ਪ੍ਰਤੀ ਮਜ਼ਦੂਰ ਅਤੇ ਜਿੰਨਾ ਲੋਕਾਂ ਦੇ ਮਕਾਨ ਢਹਿ ਗਏ ਹਨ ਉਨ੍ਹਾਂ ਦਾ ਹਿਸਾਬ ਲਾ ਕੇ ਉਹਨਾਂ ਨੂੰ ਬਣਦੀ ਰਾਸ਼ੀ ਤੁਰੰਤ ਜਾਰੀ ਕਰੇ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਸਤਨਾਮ ਸਿੰਘ ਸੱਤਾ ਚੋਹਲਾ ਸਾਹਿਬ ਬਲਾਕ ਸੰਮਤੀ ਮੈਂਬਰ,ਦਿਲਬਾਗ ਸਿੰਘ ਕਾਹਲਵਾਂ ਸਾਬਕਾ ਸਰਪੰਚ,ਜਗਰੂਪ ਸਿੰਘ ਪੱਖੋਪੁਰ ਯੂਥ ਆਗੂ,ਡਾ.ਜਤਿੰਦਰ ਸਿੰਘ ਮੈਡੀਕਲ ਸਟੋਰ ਵਾਲੇ, ਸਤਨਾਮ ਸਿੰਘ ਕਰਮੂੰਵਾਲਾ,ਮਨਜਿੰਦਰ ਸਿੰਘ ਲਾਟੀ ਪੰਜਾਬ ਮੋਟਰਜ਼ ਵਾਲੇ,ਸਤਨਾਮ ਸਿੰਘ ਕਰਮੂਵਾਲਾ,ਦਿਆਲ ਸਿੰਘ ਕਰਮੂਵਾਲਾ,ਸੁੱਖਚੈਣ ਸਿੰਘ ਕਰਮੂਵਾਲਾ,ਦਿਲਬਾਗ ਸਿੰਘ ਫੌਜੀ,ਕਾਰਜ ਸਿੰਘ ਫੌਜੀ,ਜਮੀਤਾ ਸਿੰਘ, ਸਾਹਿਬ ਸਿੰਘ,ਗੁਰਵੇਲ ਸਿੰਘ ਸਾਬਕਾ ਸਰਪੰਚ ਚੰਬਾ ਕਲਾ,ਕਸ਼ਮੀਰ ਸਿੰਘ ਚੰਬਾ ਕਲਾ,ਲਖਬੀਰ ਸਿੰਘ ਚੰਬਾ ਕਲਾਂ ਅਤੇ ਪਿੰਡਾਂ ਦੇ ਹੋਰ ਮੋਹਤਬਰ ਸੱਜਣ ਹਾਜ਼ਰ ਸਨ।
ਫੋਟੋ ਕੈਪਸ਼ਨ: ਹੜਾਂ ਦੀ ਮਾਰ ਹੇਠ ਆਏ ਮੰਡ ਖੇਤਰ ਦੇ ਪਿੰਡਾਂ ਦਾ ਜਾਇਜ਼ਾ ਲੈਂਦੇ ਹੋਏ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਤੇ ਹੋਰ।(ਫੋਟੋ:ਨਈਅਰ ਪੱਤਰਕਾਰ,ਚੋਹਲਾ ਸਾਹਿਬ)