Headlines

ਪਿੰਡ ਦੁਲਚੀਪੁਰ ਵਿਖ਼ੇ  ਦਰਜਨਾਂ ਪਰਿਵਾਰ ਭਾਜਪਾ ਵਿੱਚ ਸ਼ਾਮਿਲ

ਸਾਬਕਾ ਸਰਪੰਚ ਦੇ ਪੁੱਤਰ ਤੇ ਮੌਜੂਦਾ ਪੰਚਾਇਤ ਮੈਂਬਰਾਂ ਨੇ ਵੀ ਭਾਜਪਾ ਦਾ ਫੜਿਆ ਪੱਲਾ –
ਰਾਕੇਸ਼ ਨਈਅਰ ਚੋਹਲਾ
ਖਡੂਰ ਸਾਹਿਬ/ਤਰਨਤਾਰਨ,4 ਅਗਸਤ –
ਭਾਰਤੀ ਜਨਤਾ ਪਾਰਟੀ ਨੂੰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਸ਼ੁੱਕਰਵਾਰ ਨੂੰ ਉਸ ਵਕਤ ਵੱਡਾ ਹੁਲਾਰਾ ਮਿਲਿਆ ਜਦੋਂ ਹਲਕੇ ਦੇ ਪਿੰਡ ਦੁਲਚੀਪੁਰ ਵਿਖ਼ੇ ਸਾਬਕਾ ਸਰਪੰਚ ਦੇ ਪੁੱਤਰ ਅਤੇ ਪੰਚਾਇਤ ਮੈਂਬਰਾਂ ਸਮੇਤ ਦਰਜਨਾਂ ਪਰਿਵਾਰ ਜ਼ਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਭਾਜਪਾ ਵਿੱਚ ਸ਼ਾਮਿਲ ਹੋ ਗਏ।ਭਾਜਪਾ ਵਿੱਚ ਸ਼ਾਮਿਲ ਹੋਏ ਦਰਜਨਾਂ ਪਰਿਵਾਰਾਂ ਨੂੰ ਜੀ ਆਇਆਂ ਆਖਦਿਆਂ ਜ਼ਿਲਾ ਪ੍ਰਧਾਨ ਹਰਜੀਤ ਸੰਧੂ ਅਤੇ ਜ਼ਿਲਾ ਸਹਿ ਪ੍ਰਭਾਰੀ ਨਰੇਸ਼ ਸ਼ਰਮਾ ਨੇ ਪਾਰਟੀ ਦੇ ਚਿੰਨ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਇਕੱਠ ਨੂੰ ਜ਼ਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ,ਜ਼ਿਲਾ ਸਹਿ ਪ੍ਰਭਾਰੀ ਨਰੇਸ਼ ਸ਼ਰਮਾ,ਸਾਬਕਾ ਚੇਅਰਮੈਨ ਰਣਜੀਤ ਸਿੰਘ,ਜ਼ਿਲਾ ਮੀਤ ਪ੍ਰਧਾਨ ਅਮਰਪਾਲ ਸਿੰਘ ਖਹਿਰਾ,ਸ਼ਿਵ ਸੋਨੀ ਹਰੀਕੇ,ਜ਼ਿਲਾ ਜਨਰਲ ਸਕੱਤਰ ਸੁਰਜੀਤ ਸਾਗਰ ,ਕਿਸਾਨ ਮੋਰਚੇ ਦੇ ਪ੍ਰਧਾਨ ਗੁਰਸਾਹਿਬ ਸਿੰਘ,ਮੰਡਲ ਪ੍ਰਧਾਨ ਮੇਹਰ ਸਿੰਘ ਬਾਣੀਆਂ,ਹਰਮਨਜੀਤ ਸਿੰਘ ਕੱਲਾ ਆਦਿ ਭਾਜਪਾ ਆਗੂਆਂ ਨੇ ਸੰਬੋਧਨ ਕੀਤਾ।ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਭੇਜੇ ਗਏ 219 ਕਰੋੜ ਰੁਪਏ ਵੀ ਪੰਜਾਬ ਸਰਕਾਰ ਲੋਕਾਂ ਨੂੰ ਨਹੀਂ ਵੰਡ ਰਹੀ।ਅਜੇ ਤੱਕ ਪ੍ਰਸ਼ਾਸ਼ਨ ਨੂੰ ਗਿਰਦਾਵਰੀਆਂ ਕਰਨ ਦੇ ਵੀ ਹੁਕਮ ਨਹੀਂ ਦਿੱਤੇ ਗਏ ਅਤੇ ਪੰਜਾਬ ਸਰਕਾਰ ਸਿਰਫ ਝੂਠੀ ਇਸ਼ਤਿਹਾਰਬਾਜ਼ੀ ਨਾਲ਼ ਹੀ ਲੋਕਾਂ ਨੂੰ ਭਰਮਾਉਣ ਦਾ ਯਤਨ ਕਰ ਰਹੀ ਹੈ।ਉਹਨਾਂ ਹੋਰ ਕਿਹਾ ਕਿ ਮਾਝੇ ਵਿੱਚ ਪਿੰਡਾਂ ਦੇ ਲੋਕ ਧੜਾਧੜ ਭਾਜਪਾ ਵਿੱਚ ਸ਼ਾਮਿਲ ਹੋ ਰਹੇ ਹਨ ਅਤੇ ਹਲਕਾ ਖਡੂਰ ਸਾਹਿਬ ਵਿਖ਼ੇ ਭਾਜਪਾ ਆਪਣਾ ਮਜ਼ਬੂਤ ਅਧਾਰ ਬਣਾ ਰਹੀ ਹੈ।ਉਹਨਾਂ ਕਿਹਾ ਕਿ ਹੁਣ ਪੰਜਾਬ ਵਿੱਚ ਕਾਂਗਰਸ ਅਤੇ ਅਕਾਲੀ ਦਲ ਨੂੰ ਕਦੇ ਵੀ ਸੱਤਾ ਨਸੀਬ ਨਹੀਂ ਹੋਣੀ।ਇਸੇ ਕਾਰਨ ਦੋਵਾਂ ਪਾਰਟੀਆਂ ਦੇ ਲੋਕ ਭਾਜਪਾ ਵੱਲ ਭੱਜ ਰਹੇ ਹਨ।ਇਸ ਮੌਕੇ ਭਗਵਾਨ ਸਿੰਘ ਮੈਂਬਰ,ਨਿਸ਼ਾਨ ਸਿੰਘ ਮੈਂਬਰ,ਪਰਮਜੀਤ ਸਿੰਘ ਮੈਂਬਰ,ਕਰਮਜੀਤ ਸਿੰਘ ਮੈਂਬਰ,ਅਮ੍ਰਿਤਪਾਲ ਸਿੰਘ ਪੁੱਤਰ ਸਰਪੰਚ ਨਿਸ਼ਾਨ ਸਿੰਘ,ਸਤਨਾਮ ਸਿੰਘ,ਅਜੀਤ ਸਿੰਘ,ਪਰਮਜੀਤ ਸਿੰਘ,ਜਸਪਾਲ ਸਿੰਘ,ਅਮ੍ਰਿਤਪਾਲ ਸਿੰਘ,ਹਰਦੀਪ ਸਿੰਘ,ਕਰਮਜੀਤ ਸਿੰਘ,ਅੰਗਰੇਜ ਸਿੰਘ,ਮਹਿੰਦਰ ਸਿੰਘ,ਗੁਰਪ੍ਰੀਤ ਸਿੰਘ,ਨਿਸ਼ਾਨ ਸਿੰਘ,ਜਗਜੀਤ ਸਿੰਘ,ਰਮਨਦੀਪ ਸਿੰਘ ਆਦਿ ਆਪਣੇ ਪਰਿਵਾਰਾਂ ਸਮੇਤ ਭਾਜਪਾ ਵਿੱਚ ਸ਼ਾਮਿਲ ਹੋ ਗਏ।ਇਸ ਮੌਕੇ ਇਕੱਠ ਵਿੱਚ ਉਪਰੋਕਤ ਆਗੂਆਂ ਤੋਂ ਇਲਾਵਾ ਸੁਖਜੀਤ ਸਿੰਘ ਬਿਹਾਰੀਪੁਰ,ਮੁਖਤਾਰ ਸਿੰਘ ਕੱਲਾ,ਧਰਮਿੰਦਰ ਸਿੰਘ ਦੁਲਚੀਪੁਰ ਵੀ ਮੌਜੂਦ ਸਨ।