Headlines

ਵਿਸ਼ਵ ਯੂਨੀਵਰਸਿਟੀ ਖੇਡਾਂ ਵਿਚ ਖਾਲਸਾ ਕਾਲਜ ਪਟਿਆਲਾ ਦੇ ਜੇਤੂ ਰਹੇ ਖਿਡਾਰੀਆਂ ਦਾ ਸਨਮਾਨ

ਪਟਿਆਲਾ- ਬੀਤੇ ਦਿਨੀਂ ਚੀਨ ਵਿੱਚ ਹੋਈਆਂ ਵਿਸ਼ਵ ਯੂਨੀਵਰਸਿਟੀ ਖੇਡਾਂ ਵਿਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਿਤ ਖਾਲਸਾ ਕਾਲਜ ਪਟਿਆਲਾ ਦੇ ਖਿਡਾਰੀਆਂ ਨੇ ਤੀਰ ਅੰਦਾਜ਼ੀ ਤੇ ਹੋਰ ਖੇਡਾਂ ਵਿਚ 2 ਸੋਨੇ ਅਤੇ 1 ਕਾਂਸੀ ਦਾ ਤਗਮਾ ਹਾਸਲ ਕੀਤਾ। ਇਸੇ ਦੌਰਾਨ ਸੋਨ ਤਗਮਾ ਜਿੱਤਣ ਵਾਲੇ ਖਿਡਾਰੀ ਸੰਗਮਪ੍ਰੀਤ ਸਿੰਘ ਬੀਸਲਾ , ਅਵਨੀਤ ਕੌਰ ਅਤੇ ਕਾਂਸੀ ਦਾ ਤਗਮਾ ਜਿੱਤਣ ਵਾਲੀ ਤਨੀਸ਼ਾ ਵਰਮਾ ਦਾ ਕਾਲਜ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ ਧਰਮਿੰਦਰ ਸਿੰਘ ਉਭਾ ਨਾਲ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਡਾ ਦਲਜੀਤ ਸਿੰਘ ਚੀਮਾ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਜੇਤੂ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ।