Headlines

ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਆਯੋਜਿਤ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,14 ਅਗਸਤ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਵਿਦਿਆਰਥੀਆਂ ਵਿੱਚ ਸਹਿਜ ਪਾਠ ਕਰਨ ਦੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸਹਿਜ ਪਾਠ ਸੇਵਾ ਸੁਸਾਇਟੀ ਜਲੰਧਰ ਤੋਂ ਸ.ਦਿਲਬਾਗ ਸਿੰਘ ਤੇ ਸ.ਅੰਮ੍ਰਿਤਪਾਲ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਉਨ੍ਹਾਂ ਨੇ ਵਿਦਿਅਰਥੀਆਂ ਨੂੰ ਨਿੱਤ ਦੇ ਜੀਵਨ ਵਿੱਚ ਸਹਿਜ ਪਾਠ ਰਾਹੀਂ ਗੁਰਬਾਣੀ ਪੜ੍ਹਨ ‘ਤੇ ਇਸ ਪਵਿੱਤਰ ਗੁਰਬਾਣੀ ਨੂੰ ਆਪਣੇ ਨਿੱਤ ਦੇ ਕਾਰ-ਵਿਹਾਰ ਵਿੱਚ ਅਪਨਾਉਣ ਲਈ ਵਿਦਿਆਰਥੀਆਂ ਨੂੰ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਜੇਕਰ ਹਰ ਵਿਅਕਤੀ ਆਪਣੇ ਜੀਵਨ ਨੂੰ ਗੁਰਬਾਣੀ ਦੀ ਸਿੱਖਿਆ ਅਨੁਸਾਰ ਢਾਲ ਲਵੇ ਤਾਂ ਅਸੀਂ ਆਪਣਾ ਜੀਵਨ ਸੁਖਦ ਅਵਸਥਾ ਵਿੱਚ ਬਤੀਤ ਕਰ ਸਕਦੇ ਹਾਂ।ਉਨ੍ਹਾਂ ਦੱਸਿਆ ਕਿ ਗੁਰੂ ਦੀ ਬਾਣੀ ਜਿੱਥੇ ਨੌਜੁਆਨ ਵਰਗ ਨੂੰ ਦੁਸ਼ਵਾਰੀਆਂ ਤੋਂ ਬਚਾਉਂਦੀ ਹੈ,ਉੱਥੇ ਜੀਵਨ ਵਿੱਚ ਸਫਲਤਾ ਦਾ ਰਾਹ ਵੀ ਦਿਖਾਉਂਦੀ ਹੈ ਅਤੇ ਸਾਨੂੰ ਸੱਚਾ ਸੁੱਚਾ ਜੀਵਨ ਬਤੀਤ ਕਰਨਾ ਵੀ ਸਿਖਾੳਦੀ ਹੈ। ਇਸ ਲਈ ਹਰ ਵਿਅਕਤੀ ‘ਤੇ ਖਾਸ ਕਰਕੇ ਨੌਜਵਾਨ ਵਰਗ ਨੂੰ ਗੁਰੂ ਸਾਹਿਬਾਨ ਵੱਲੋਂ ਦਿੱਤੀ ਗਈ ਸਿੱਖਿਆ ਨੂੰ ਆਪਣੇ ਜੀਵਨ ਵਿੱਚ ਅਪਨਾਉਣਾ ਚਾਹੀਦਾ ਹੈ।ਉਨ੍ਹਾਂ ਦੀ ਪ੍ਰੇਰਨਾ ਸਦਕਾ ਬਹੁਤ ਸਾਰੇ ਵਿਦਿਆਰਥੀ ਸਹਿਜ ਪਾਠ ਕਰਨ ਲਈ ਪ੍ਰੇਰਿਤ ਹੋਏ ਤੇ ਉਨ੍ਹਾਂ ਨੇ ਗੁਰਬਾਣੀ ਪਾਠ ਕਰਨ ਲਈ ਆਏ ਹੋਏ ਪ੍ਰਚਾਰਕ ਸਾਹਿਬਾਨਾਂ ਤੋਂ ਪੋਥੀ ਸਹਿਬ ਪ੍ਰਾਪਤ ਕੀਤੀਆਂ ਤੇ ਸੁੱਧ ‘ਤੇ ਸਪੱਸ਼ਟ ਪਾਠ ਕਰਨ ਦਾ ਪ੍ਰਣ ਕੀਤਾ।ਇਸ ਮੌਕੇ ਧਾਰਮਿਕ ਵਿਭਾਗ ਦੇ ਮੁਖੀ ਮੈਡਮ ਕਿਰਨਜੀਤ ਕੌਰ ਨੇ ਵੀ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਹਿਜ ਪਾਠ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੇ ਪ੍ਰੋ. ਹਿੰਮਤ ਸਿੰਘ ,ਪ੍ਰੋ. ਸਾਹਿਬ ਸਿੰਘ ਅਤੇ ਸਮੁੱਚਾ ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ ਹਾਜਿਰ ਸੀ।