Headlines

ਪਿੰਡ ਅਲਾਦੀਨਪੁਰ ਦੇ ਸਾਬਕਾ ਸਰਪੰਚ ਸਮੇਤ ਦਰਜਨਾਂ ਪਰਿਵਾਰ ਭਾਜਪਾ ਵਿੱਚ ਸ਼ਾਮਲ

ਰਾਕੇਸ਼ ਨਈਅਰ ਚੋਹਲਾ
ਤਰਨਤਾਰਨ ,17 ਅਗਸਤ-
ਭਾਰਤੀ ਜਨਤਾ ਪਾਰਟੀ ਨੂੰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਅੱਜ ਉਸ ਵਕਤ ਵੱਡਾ ਹੁਲਾਰਾ ਮਿਲਿਆ,ਜਦੋਂ ਹਲਕੇ ਦੇ ਪਿੰਡ ਅਲਾਦੀਨਪੁਰ ਦੇ ਸਾਬਕਾ ਸਰਪੰਚ ਬਲਵੰਤ ਸਿੰਘ ਸਮੇਤ ਦਰਜਨਾਂ ਪਰਿਵਾਰਾਂ ਨੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ।ਸਾਬਕਾ ਸਰਪੰਚ ਬਲਵੰਤ ਸਿੰਘ ਦੇ ਗ੍ਰਹਿ ਵਿਖ਼ੇ ਹੋਏ ਪ੍ਰਭਾਵਸ਼ਾਲੀ ਸਮਾਗਮ ਵਿੱਚ ਭਾਜਪਾ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਜੀ ਆਇਆਂ ਆਖਦਿਆਂ ਜ਼ਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪਾਰਟੀ ਦੇ ਚਿੰਨ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਇਕੱਠ ਨੂੰ ਜ਼ਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ,ਸਾਬਕਾ ਚੇਅਰਮੈਨ ਰਣਜੀਤ ਸਿੰਘ,ਜ਼ਿਲਾ ਮੀਤ ਪ੍ਰਧਾਨ ਅਮਰਪਾਲ ਸਿੰਘ ਖਹਿਰਾ, ਜਨਰਲ ਸਕੱਤਰ ਸੁਰਜੀਤ ਸਾਗਰ,ਹਰਮਨਜੀਤ ਸਿੰਘ ਕੱਲਾ, ਡਾ.ਨਿਰਮਲ ਸਿੰਘ ਅਤੇ ਅੰਗਰੇਜ ਸਿੰਘ ਨੇ ਸੰਬੋਧਨ ਕੀਤਾ।ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਭੇਜੇ ਗਏ 219 ਕਰੋੜ ਰੁਪਏ ਵੀ ਪੰਜਾਬ ਸਰਕਾਰ ਲੋਕਾਂ ਨੂੰ ਨਹੀਂ ਵੰਡ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਰਫ ਝੂਠੀ ਇਸ਼ਤਿਹਾਰਬਾਜ਼ੀ ਨਾਲ਼ ਹੀ ਲੋਕਾਂ ਨੂੰ ਭਰਮਾਉਣ ਦਾ ਯਤਨ ਕਰ ਰਹੀ ਹੈ।ਉਹਨਾਂ ਹੋਰ ਕਿਹਾ ਕਿ ਮਾਝੇ ਵਿੱਚ ਪਿੰਡਾਂ ਦੇ ਲੋਕ ਧੜਾਧੜ ਭਾਜਪਾ ਵਿੱਚ ਸ਼ਾਮਿਲ ਹੋ ਰਹੇ ਹਨ ਅਤੇ ਹਲਕਾ ਖਡੂਰ ਸਾਹਿਬ ਵਿਖ਼ੇ ਭਾਜਪਾ ਆਪਣਾ ਮਜ਼ਬੂਤ ਅਧਾਰ ਬਣਾ ਰਹੀ ਹੈ।ਉਹਨਾਂ ਕਿਹਾ ਕਿ ਹੁਣ ਪੰਜਾਬ ਵਿੱਚ ਕਾਂਗਰਸ ਅਤੇ ਅਕਾਲੀ ਦਲ ਨੂੰ ਲੋਕ ਪਸੰਦ ਨਹੀਂ ਕਰ ਰਹੇ।ਇਸੇ ਕਾਰਨ ਦੋਵਾਂ ਪਾਰਟੀਆਂ ਦੇ ਲੋਕ ਭਾਜਪਾ ਵਿੱਚ ਧੜਾਧੜ ਸ਼ਾਮਿਲ ਹੋ ਰਹੇ ਹਨ।ਇਸ ਮੌਕੇ ਬਲਵੰਤ ਸਿੰਘ ਸਾਬਕਾ ਸਰਪੰਚ ਅਲਾਦੀਨਪੁਰ ਅਤੇ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਤਰਨ ਤਾਰਨ, ਦਿਲਬਾਗ ਸਿੰਘ ਪੰਚ, ਸੰਤੋਖ ਸਿੰਘ ਸਾਬਕਾ ਪੰਚ, ਅੰਗਰੇਜ ਸਿੰਘ, ਬਲਦੇਵ ਸਿੰਘ, ਦਿਆਲ ਸਿੰਘ, ਗੁਰਸਾਹਿਬ ਸਿੰਘ, ਕਸ਼ਮੀਰ ਸਿੰਘ, ਸੁਖਦੇਵ ਸਿੰਘ, ਹਰਜੀਤ ਸਿੰਘ, ਸੁਖਦੇਵ ਸਿੰਘ ਬਾਬਾ, ਗਿਆਨ ਸਿੰਘ ਕਸ਼ਮੀਰ ਸਿੰਘ, ਬਚਨ ਸਿੰਘ, ਤਰਸੇਮ ਸਿੰਘ ਬੰਟੀ, ਸਕੱਤਰ ਸਿੰਘ, ਬਚਿਤਰ ਸਿੰਘ, ਸੰਤੋਖ ਸਿੰਘ, ਆਦਿ ਆਪਣੇ  ਪਰਿਵਾਰਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋਏ।
ਕੈਪਸ਼ਨ – ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਸਾਬਕਾ ਸਰਪੰਚ ਬਲਵੰਤ ਸਿੰਘ ਤੇ ਹੋਰਨਾਂ ਪਰਿਵਾਰਾ ਨੂੰ ਸਨਮਾਨਿਤ ਕਰਦੇ ਹੋਏ ਭਾਜਪਾ ਦੇ ਜ਼ਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਅਤੇ ਹੋਰ ਭਾਜਪਾ ਆਗੂ।