Headlines

ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੀਆਂ ਵਿਦਿਆਰਥਣਾਂ ਵਲੋਂ ਸ਼ਾਨਦਾਰ ਪ੍ਰਦਰਸ਼ਨ

GNDU ਵਲੋਂ ਐਲਾਨੇ ਨਤੀਜੇ ਵਿੱਚ ਅੰਮ੍ਰਿਤਪ੍ਰੀਤ ਕੌਰ,ਅੰਮ੍ਰਿਤਪਾਲ ਕੌਰ ਅਤੇ ਅਨੂਰੀਤ ਕੌਰ ਨੇ ਕ੍ਰਮਵਾਰ ਪਹਿਲਾ,ਦੂਜਾ ਅਤੇ ਤੀਜਾ ਸਥਾਨ ਕੀਤਾ ਹਾਸਲ-
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,18 ਅਗਸਤ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਦੇ ਵਿਦਿਆਰਥੀਆਂ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮਐਸਸੀ(ਕੰਪਿਊਟਰ ਸਾਇੰਸ) ਸਮੈਸਟਰ ਚੌਥਾ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ ਹੈ।ਕਾਲਜ ਪ੍ਰਿੰਸੀਪਲ ਡਾ.ਕਵਲਜੀਤ ਕੌਰ ਨੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਅੰਮ੍ਰਿਤਪ੍ਰੀਤ ਕੌਰ ਵਲੋਂ 81% ਅੰਕ ਹਾਸਿਲ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ ਗਿਆ ਹੈ। ਇਸੇ ਤਰ੍ਹਾਂ ਅੰਮ੍ਰਿਤਪਾਲ ਕੌਰ ਨੇ 74% ਅੰਕ ਅਤੇ ਅਨੂਰੀਤ ਕੌਰ ਨੇ 72% ਅੰਕ ਹਾਸਿਲ ਕਰਕੇ ਕ੍ਰਮਵਾਰ ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ।ਉਨ੍ਹਾ ਦੱਸਿਆ ਕਿ 2 ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਡਿਸਟਿੰਸ਼ਨ ਹਾਸਲ ਕਰਦਿਆਂ ਆਪਣੇ ਮਾਤਾ-ਪਿਤਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਾਮ ਰੌਸ਼ਨ ਕੀਤਾ ਹੈ।ਇਸੇ ਮੌਕੇ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸਮੁੱਚੇ ਸਟਾਫ ਦੀ ਸ਼ਲਾਘਾ ਕੀਤੀ ਗਈ। ਸ.ਸੁਖਮਿੰਦਰ ਸਿੰਘ ਸਕੱਤਰ ਵਿੱਦਿਆ ਐਸਜੀਪੀਸੀ ਵਲੋਂ ਖੁਸ਼ੀ ਦਾ ਇਜ਼ਹਾਰ ਕਰਦਿਆਂ ਵਿਸ਼ੇਸ਼ ਤੌਰ ‘ਤੇ ਕਾਲਜ ਪ੍ਰਿੰਸੀਪਲ ਅਤੇ ਸਟਾਫ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਕਾਮਨਾ ਕੀਤੀ।ਕਾਲਜ ਪ੍ਰਿੰਸੀਪਲ ਡਾ.ਕਵਲਜੀਤ ਕੌਰ ਨੇ ਦੱਸਿਆ ਕੇ ਕਾਲਜ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਵੱਖ-ਵੱਖ ਕੋਰਸਾਂ ਜਿਵੇਂ ਕਿ ਬੀਸੀਏ, ਬੀਐਸਸੀ(ਕੰਪਿਊਟਰ ਸਾਇੰਸ), ਬੀਐਸਸੀ(ਆਈ.ਟੀ.), ਬੀਐਸਸੀ(ਨਾਨ ਮੈਡੀਕਲ),ਬੀਐਸਸੀ(ਇਕਨਾਮਿਕਸ), ਬੀਕਾਮ,ਬੀਬੀਏ, ਬੀਏ, ਡੀਸੀਏ,ਪੀਜੀਡੀਸੀਏ ਅਤੇ ਐਮਐਸਸੀ(ਕੰਪਿਊਟਰ ਸਾਇੰਸ) ਕਲਾਸਾਂ ਲਈ ਦਾਖਲਾ ਚੱਲ ਰਿਹਾ ਹੈ।ਜਿਸ ਵਿੱਚ ਅੰਮ੍ਰਿਤਧਾਰੀ ਵਿਦਿਆਰਥੀਆਂ ਦੀਆਂ ਫੀਸਾਂ ਵਿਚ 5 ਹਜ਼ਾਰ ਤੋਂ 10 ਹਜ਼ਾਰ ਰੁਪਏ ਦੀ ਵਿਸ਼ੇਸ਼ ਰਿਆਇਤ ਦਿੱਤੀ ਜਾ ਰਹੀ ਹੈ।