Headlines

ਬੀ ਸੀ 55 ਪਲੱਸ ਖੇਡਾਂ 22 ਅਗਸਤ ਤੋਂ

ਐਬਸਫੋਰਡ ( ਦੇ ਪ੍ਰ ਬਿ)- ਬੀਸੀ ਸੀਨੀਅਰਜ਼ ਗੇਮ ਸੁਸਾਇਟੀ ਵਲੋਂ ਇਸ ਸਾਲ ਬ੍ਰਿਟਿਸ਼ ਕੋਲੰਬੀਆ ਦੀਆਂ 55 ਪਲੱਸ ਉਮਰ ਵਰਗ ਦੀਆਂ ਖੇਡਾਂ 22 ਤੋਂ 26 ਅਗਸਤ ਨੂੰ ਹੋਣ ਜਾ ਰਹੀਆਂ ਹਨ। ਸੂਬੇ ਦੇ ਸੀਨੀਅਰ ਵਰਗ ਦੀ ਸਿਹਤ ਅਤੇ ਤੰਦਰੁਸਤੀ ਦੇ ਮਕਸਦ ਨੂੰ ਲੈਕੇ ਹਰ ਸਾਲ ਕਰਵਾਈਆਂ ਜਾਂਦੀਆਂ ਇਹਨਾਂ ਖੇਡਾਂ ਵਿਚ ਇਸ ਵਾਰ ਲਗਪਗ 23 ਵੱਖ ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਇਹਨਾਂ ਖੇਡਾਂ ਨੂੰ ਸ਼ਾਨਦਾਰ ਢੰਗ ਨਾਲ ਨੇਪਰੇ ਚਾੜਨ ਲਈ 1200 ਵਲੰਟੀਅਰਾਂ ਦੀ ਸਹਾਇਤਾ ਲਈ ਜਾ ਰਹੀ ਹੈ। ਇਹਨਾਂ ਖੇਡਾਂ ਦਾ ਉਦਘਾਟਨੀ ਸਮਾਰੋਹ ਰੋਟਰੀ ਸਟੇਡੀਅਮ ਐਬਸਫੋਰਡ ਵਿਖੇ 22 ਅਗਸਤ ਨੂੰ ਸ਼ਾਮ 6.30 ਵਜੇ ਤੋਂ 7.45 ਤੱਕ ਹੋਵੇਗਾ।

ਇਹਨਾਂ ਖੇਡ ਮੁਕਾਬਲਿਆਂ ਬਾਰੇ  ਸ ਅਮਰਜੀਤ ਸਿੰਘ ਝੱਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਹਰ ਸਾਲ ਦੀ ਤਰਾਂ ਇਸ ਵਾਰ ਵੀ ਡਾਰਟ ਮੁਕਾਬਲਿਆਂ ਵਿਚ ਹਿੱਸਾ ਲੈ ਰਹੇ ਹਨ। ਪਿਛਲੇ ਸਾਲ ਉਹਨਾਂ ਨੇ ਦੂਸਰਾ ਸਥਾਨ ਹਾਸਲ ਕੀਤਾ ਸੀ ਤੇ ਉਹਨਾਂ ਨੂੰ ਉਮੀਦ ਹੈ ਕਿ ਉਹ ਇਸ ਵਾਰ ਵੀ ਚੰਗੀ ਕਾਰਗੁਜ਼ਾਰੀ ਵਿਖਾਉਣਗੇ।