Headlines

ਪ੍ਰਧਾਨ ਹਰਜੀਤ ਸੰਧੂ ਦੀ ਅਗਵਾਈ ਹੇਠ ਭਾਜਪਾ ਆਗੂਆਂ ਦੀ ਜ਼ਿਲਾ ਪੱਧਰੀ ਮੀਟਿੰਗ ਆਯੋਜਿਤ

ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,3 ਸਤੰਬਰ-
ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਤਰਨਤਾਰਨ ਦੇ ਆਗੂਆਂ ਦੀ ਇੱਕ ਮੀਟਿੰਗ ਜਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਜ਼ਿਲਾ ਸਹਿ ਪ੍ਰਭਾਰੀ ਨਰੇਸ਼ ਸ਼ਰਮਾ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਮੀਟਿੰਗ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ‘ਮੇਰੀ ਮਿੱਟੀ ਮੇਰਾ ਦੇਸ਼’ ਮੁਹਿੰਮ ਜੋ ਪੂਰੇ ਦੇਸ਼ ਵਿੱਚ ਹੀ ਸ਼ੁਰੂ ਕੀਤੀ ਗਈ ਹੈ ਨੂੰ ਜ਼ਿਲਾ ਤਰਨ ਤਾਰਨ ਵਿੱਚ ਵੀ ਚਲਾਉਣ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਫੌਜੀਆਂ ਅਤੇ ਹੋਰਨਾਂ ਦੇਸ਼ ਭਗਤਾਂ ਦੇ ਘਰਾਂ ਵਿੱਚ ਜਾ ਕੇ ਉਹਨਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨਾ ਅਤੇ ਹਰੇਕ ਧਾਰਮਿਕ ਅਤੇ ਇਤਿਹਾਸਕ ਸਥਾਨਾਂ,ਪਿੰਡਾਂ ਤੋਂ ਮਿੱਟੀ ਇਕੱਤਰ ਕਰਕੇ ਦੇਸ਼ ਦੀ ਰਾਜਧਾਨੀ ਦਿੱਲੀ ਵਿਖ਼ੇ ਬਣ ਰਹੀ ਯਾਦਗਾਰ ਲਈ ਭੇਜਣੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਪ੍ਰਸ਼ਾਸਨ ਦਾ ਵੀ ਸਹਿਯੋਗ ਲਿਆ ਜਾਵੇਗਾ। ਇਸ ਮੌਕੇ ਮੀਟਿੰਗ ਵਿੱਚ ਜ਼ਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ,ਜ਼ਿਲਾ ਸਹਿ ਪ੍ਰਭਾਰੀ ਨਰੇਸ਼ ਸ਼ਰਮਾ ਤੋਂ ਇਲਾਵਾ ਸਾਬਕਾ ਚੇਅਰਮੈਨ ਰਣਜੀਤ ਸਿੰਘ, ਜ਼ਿਲਾ ਮੀਤ ਪ੍ਰਧਾਨ ਅਮਰਪਾਲ ਸਿੰਘ ਖਹਿਰਾ,ਅਤੁਲ ਜੈਨ ਪੱਟੀ,ਸ਼ਿਵ ਸੋਨੀ ਹਰੀਕੇ, ਜਸਮੀਤ ਸਿੰਘ ਵਾਲੀਆ,ਜ਼ਿਲਾ ਜਨਰਲ ਸਕੱਤਰ ਸੁਰਜੀਤ ਸਾਗਰ, ਸੂਬਾ ਕਾਰਜਕਾਰਨੀ ਮੈਂਬਰ ਰਾਮ ਲਾਲ ਹੰਸ,ਅਨੂਪ ਸਿੰਘ ਭੁੱਲਰ,ਬਲਵਿੰਦਰ ਸਿੰਘ ਰੈਸ਼ੀਆਣਾ, ਜ਼ਿਲਾ ਸਕੱਤਰ ਲਖਵਿੰਦਰ ਸਿੰਘ, ਕੁਲਦੀਪ ਸਿੰਘ ਬੱਬੂ,ਕਿਸਾਨ ਮੋਰਚੇ ਦੇ ਪ੍ਰਧਾਨ ਗੁਰਸਾਹਿਬ ਸਿੰਘ, ਐਸ.ਸੀ.ਮੋਰਚੇ ਦੇ ਪ੍ਰਧਾਨ ਗੁਲਜ਼ਾਰ ਸਿੰਘ ਜਹਾਂਗੀਰ, ਸਰਕਲ ਪ੍ਰਧਾਨ ਮੇਹਰ ਸਿੰਘ ਬਾਣੀਆਂ,ਪਵਨ ਦੇਵਗਨ ਮੰਡਲ ਪ੍ਰਧਾਨ ਚੋਹਲਾ ਸਾਹਿਬ,ਰੋਹਿਤ ਵੇਦੀ ਹਰੀਕੇ, ਗੌਰਵ ਦੇਵਗਨ ਸਰਹਾਲੀ,ਪਦਮ ਕਿਸ਼ੋਰ ਪੱਟੀ, ਬਲਬੀਰ ਸਿੰਘ ਕੱਚਾ ਪੱ