Headlines

ਐਡਮਿੰਟਨ ਵਿਚ ਦਸਮ ਪਿਤਾ ਦੀ ਪਵਿਤਰ ਨਿਸ਼ਾਨੀ ਗੰਗਾਸਾਗਰ ਦੇ ਦਰਸ਼ਨ ਕਰਵਾਏ

ਐਡਮਿੰਟਨ (ਗੁਰਪ੍ਰੀਤ ਸਿੰਘ)- ਬੀਤੇ ਦਿਨ ਸਥਾਨਕ ਸ਼ਹਿਰ ਦੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਖੇ ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਵਿੱਤਰ ਨਿਸ਼ਾਨੀ ਗੰਗਾ ਸਾਗਰ ਦੇ ਦਰਸ਼ਨ ਕਰਵਾਏ ਗਏ, ਜਿਸ ਨੂੰ ਵਿਸ਼ੇਸ਼ ਤੌਰ ਤੇ ਪਾਕਿਸਤਾਨ ਦੇ ਸਾਬਕਾ ਐਮ ਪੀ ਰਾਏ ਅਜ਼ੀਜ ਉਲਾ ਖ਼ਾਨ ਲੈ ਕੇ ਐਡਮਿੰਟਨ ਪਹੁੰਚੇ। ਇਸ ਮੋਕੇ ਰਾਏਕੋਟ ਦੀਆਂ ਸੰਗਤਾਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਆਖੰਡ ਪਾਠ ਸਾਹਿਬ ਦੇ ਪਾਠ ਕਰਵਾਏ ਗਏ ਅਤੇ ਲੰਗਰ ਦੀ ਸੇਵਾ ਕੀਤੀ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਏ ਅਜ਼ੀਜ ਉਲਾ ਖ਼ਾਨ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।