Headlines

ਸੰਤ ਬਾਬਾ ਦਰਸ਼ਨ ਸਿੰਘ ਜੀ ਕੁੱਲੀ ਵਾਲਿਆਂ ਦੀ ਸਲਾਨਾ ਬਰਸੀ ਸਮਾਗਮ 17 ਸਤੰਬਰ ਨੂੰ

ਰੋਮ , ਇਟਲੀ (ਗੁਰਸ਼ਰਨ ਸਿੰਘ ਸੋਨੀ) -ਇਟਲੀ ਦੀ ਰਾਜਧਾਨੀ ਰੋਮ ਦੇ ਪੰਜਾਬੀਆ ਦੀ ਸੰਘਣੀ ਅਬਾਦੀ ਵਾਲੇ ਸ਼ਹਿਰ ਲਵੀਨੀਓ ਵਿਖੇ ਸਥਿਤ ਗੁਰਦੁਆਰਾ ਭਗਤ ਰਵਿਦਾਸ ਜੀ ਸਿੰਘ ਸਭਾ ਲਵੀਨੀਓ (ਰੋਮ) ਵਿਖੇ ਸੱਚਖੰਡ ਵਾਸੀ ਪੂਰਨ ਬ੍ਰਹਮ ਗਿਆਨੀ ਸ੍ਰੀ ਮਾਨ ਸੰਤ ਬਾਬਾ ਦਰਸ਼ਨ ਸਿੰਘ ਜੀ ਕੁੱਲੀ ਵਾਲਿਆਂ ਦੀ ਨਿੱਘੀ ਯਾਦ ਵਿੱਚ 17 ਸਤੰਬਰ 2023 ਦਿਨ ਐਤਵਾਰ ਨੂੰ ਸਲਾਨਾ ਬਰਸੀ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ 15 ਸਤੰਬਰ ਦਿਨ ਸ਼ੁੱਕਰਵਾਰ ਸਵੇਰੇ 10ਵਜੇ ਇਲਾਹੀ ਬਾਣੀ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ , ਅਤੇ 17 ਸਤੰਬਰ ਦਿਨ ਐਤਵਾਰ ਸਵੇਰੇ 10:30ਵਜੇ ਸੰਪੂਰਨਤਾਂ ਦੇ ਨਾਲ ਭੋਗ ਪਾਏ ਜਾਣਗੇ। ਭੋਗ ਉਪਰੰਤ ਦੁਪਿਹਰ 2ਵਜੇ ਤੱਕ ਭਾਈ ਸਰਬਜੀਤ ਸਿੰਘ ਮਣਕਪੁਰੀ ਤੇ ਸਾਥੀਆਂ ਦੇ ਢਾਡੀ ਜਥੇ ਵੱਲੋ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਇਸ ਸਮਾਗਮ ਮੌਕੇ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀਆਂ ਭਰ ਕੇ ਗੁਰਬਾਣੀ ਸਰਵਣ ਕਰੋ ਅਤੇ ਗੁਰੂ ਦੀਆਂ ਖੁਸ਼ੀਆ ਪ੍ਰਾਪਤ ਕਰੋ । ਇਸ ਮੌਕੇ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।