Headlines

ਯੂਥ ਕੋਆਰਡੀਨੇਟਰ ਟੀ ਐਸ ਰਾਜਾ ਨੂੰ ਸਦਮਾ-ਪਿਤਾ ਦਾ ਸਦੀਵੀ ਵਿਛੋੜਾ

ਅੰਮ੍ਰਿਤਸਰ ( ਦੇ ਪ੍ਰ ਬਿ)- ਨਹਿਰੂ ਯੂਵਾ ਕੇਂਦਰ ਦੇ ਕੋਆਰਡੀਨੇਟਰ ਸ ਤੇਜਿੰਦਰ ਸਿੰਘ ਰਾਜਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਸਤਿਕਾਰਯੋਗ ਪਿਤਾ  ਸ ਰਣਧੀਰ ਸਿੰਘ ਸਦੀਵੀ ਵਿਛੋੜਾ ਦੇ ਗਏ। ਉਹਨਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਰਿਸ਼ਤੇਦਾਰਾਂ,ਸਬੰਧੀਆਂ ਤੇ ਭਾਈਚਾਰੇ ਦੇ ਵੱਡੀ ਗਿਣਤੀ ਵਿਚ ਪੁੱਜੇ ਲੋਕਾਂ ਦੀ ਮੌਜੂਦਗੀ ਵਿਚ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਉਹਨਾਂ ਦੀ ਆਤਮਿਕ ਸ਼ਾਂਤੀ ਲਈ ਪਾਠ ਦੇ ਭੋਗ ਤੇ ਅੰਤਿਮ ਅਰਦਾਸ 22 ਸਤੰਬਰ ਨੂੰ ਪਿੰਡ ਪੰਡੋਰੀ ਵੜੈਚ ਨੇੜੇ ਰਾਜਾ ਕਿਸਾਨ ਸੇਵਾ ਕੇਂਦਰ , ਸਾਹਮਣੇ ਗੁਰਦੁਆਰਾ ਭਾਈ ਸਾਲੋ ਜੀ ਮਜੀਠਾ ਰੋਡ ਅੰਮ੍ਰਿਤਸਰ ਵਿਖੇ ਦੁਪਹਿਰ 12 ਤੋਂ 1 ਵਜੇ ਤੱਕ ਹੋਵੇਗੀ। ਟੀ ਐਸ ਰਾਜਾ ਨਾਲ ਫੋਨ ਨੰਬਰ 98142-99026 ਤੇ ਸੰਪਰਕ ਕੀਤਾ ਜਾ ਸਕਦਾ ਹੈ।