Headlines

ਲੋਕਾਂ ਦੇ ਸਵਾਲਾਂ ਤੋਂ ਘਬਰਾਏ ਭਗਵੰਤ ਮਾਨ: ਜਾਖੜ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਾ ਹੈ ਕਿ 1 ਨਵੰਬਰ ਦੀ ਬਹਿਸ ਦੌਰਾਨ ਹੋਣ ਵਾਲੇ ਸਵਾਲਾਂ ਦੇ ਮੱਦੇਨਜ਼ਰ ਲੁਧਿਆਣਾ ਵਿੱਚ ਵੱਡੇ ਪੱਧਰ ’ਤੇ ਪੁਲੀਸ ਨਾਕਾਬੰਦੀ ਕਰਨਾ ਮੁੱਖ ਮੰਤਰੀ ਦੇ ਡਰ ਨੂੰ ਦਰਸਾਉਂਦਾ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਰਾਜ ਸਰਕਾਰ ਨੇ ਇਸ ਮੁੱਦੇ ’ਤੇ ਆਪਣੇ ਗੈਰ-ਵਾਜਬ ਜਵਾਬ ਦੇ ਕੇ ਲੋਕਾਂ ਨੂੰ ਭੰਬਲਭੂਸੇ ’ਚ ਪਾ ਦਿੱਤਾ ਹੈ। ਅਸਲ ਵਿੱਚ ਮੁੱਖ ਮੰਤਰੀ ਅਤੇ ਸਰਕਾਰ ਕੋਲ ਲੋਕਾਂ ਦੇ ਸਵਾਲਾਂ ਦਾ ਕੋਈ ਜਵਾਬ ਹੀ ਨਹੀਂ ਹੈ ਤੇ ਉਹ ਲੋਕਾਂ ਦੇ ਸਵਾਲਾਂ ਤੋਂ ਘਬਰਾ ਗਏ ਹਨ, ਇਹੀ ਕਾਰਨ ਹੈ ਕਿ ਬਹਿਸ ’ਤੇ ਪੁਲੀਸ ਦੀ ਦਹਿਸ਼ਤ ਦਾ ਪਰਛਾਵਾਂ ਖੜ੍ਹਾ ਕਰ ਦਿੱਤਾ ਗਿਆ ਹੈ। ਭਾਜਪਾ ਆਗੂ ਨੇ ਕਿਹਾ ਕਿ ਸਰਕਾਰ ਆਪਣੀਆਂ ਨਾਕਾਮੀਆਂ ’ਤੇ ਪਰਦਾ ਪਾਉਣ ਲਈ ਸਿਰਫ ਡਰਾਮੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਾਕਮਾਂ ਨੂੰ ਡੇਢ ਸਾਲ ਸ਼ਾਸਨ ਚਲਾਉਣ ਤੋਂ ਬਾਅਦ ਵੀ ਸਟੇਜ ਤੇ ਸਟੇਟ ਵਿਚਲਾ ਫਰਕ ਪਤਾ ਨਹੀਂ ਲੱਗਿਆ।