Headlines

ਕਮਲ ਨਾਥ ਨੂੰ ਕਲੀਨ ਚਿੱਟ ਦੇਣ ਲਈ ਮੁਆਫੀ ਮੰਗਣ ਰਾਜਾ ਵੜਿੰਗ: ਢੀਂਡਸਾ

ਚੰਡੀਗੜ੍ਹ, 31 ਅਕਤੂਬਰ

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸੀਨੀਅਰ ਕਾਂਗਰਸੀ ਆਗੂ ਕਮਲ ਨਾਥ ਨੂੰ ਕਲੀਨ ਚਿੱਟ ਦਿੱਤੇ ਜਾਣ ਦੀ ਨਿਖੇਧੀ ਕੀਤੀ ਹੈ। ਸ੍ਰੀ ਢੀਂਡਸਾ ਨੇ ਕਿਹਾ ਕਿ 1984 ਵਿੱਚ ਸਿੱਖਾਂ ’ਤੇ ਹਮਲਾ ਕਰਨ ਵਾਲੀ ਕਾਤਲਾਂ ਦੀ ਭੀੜ ਦੀ ਅਗਵਾਈ ਕਮਲ ਨਾਥ ਉੱਤੇ ਕਰਨ ਦੇ ਦੋਸ਼ ਲੱਗ ਰਹੇ ਹਨ ਅਤੇ ਕਈ ਚਸ਼ਮਦੀਦ ਗਵਾਹ ਵੀ ਮੌਜੂਦ ਹਨ। ਉਨ੍ਹਾਂ ਕਿਹਾ ਕਿ ਕਮਲ ਨਾਥ ਨੂੰ ਕਲੀਨ ਚਿੱਟ ਦੇ ਕੇ ਵੜਿੰਗ ਨੇ ਬੱਜਰ ਗੁਨਾਹ ਕੀਤਾ ਹੈ ਜਿਸ ਲਈ ਉਨ੍ਹਾਂ ਨੂੰ ਸਿੱਖ ਕੌਮ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਕਾਂਗਰਸ ਪਾਰਟੀ ਸ਼ੁਰੂ ਤੋਂ ਆਪਣਾ ਗੁਨਾਹ ਕਬੂਲਣ ਦੀ ਥਾਂ ਕਾਤਲਾਂ ਦੀ ਪੁਸ਼ਤਪਨਾਹੀ ਕਰਦੀ ਆਈ ਹੈ।