Headlines

ਨਿੱਝਰ ਹੱਤਿਆ ਵਿਵਾਦ: ਭਾਰਤ ਨਾਲ ਰਾਬਤਾ ਬਣਾਇਆ ਹੋਇਆ ਹੈ: ਜੌਲੀ

ਓਟਾਵਾ, 31 ਅਕਤੂਬਰ

ਕੈਨੇਡਿਆਈ ਵਿਦੇਸ਼ ਮੰਤਰੀ ਮਿਲਾਨੀ ਜੌਲੀ ਨੇ ਕਿਹਾ ਉਹ ਆਪਣੇ ਭਾਰਤੀ ਹਮਰੁਤਬਾ ਐੱਸ. ਜੈਸ਼ੰਕਰ ਦੇ ਸੰਪਰਕ ਵਿੱਚ ਹੈ ਅਤੇ ਉਹ ਰਾਬਤਾ ਬਣਾ ਕੇ ਰੱਖੇਗੀ ਕਿਉਂਕਿ ਭਾਰਤ ਤੇ ਕੈਨੇਡਾ ਦੇ ਲੋਕਾਂ ਵਿਚਾਲੇ ਬਹੁਤ ਮਜ਼ਬੂਤ ਸਬੰਧ ਹਨ ਅਤੇ ਇਹ ਅਜਿਹਾ ਰਿਸ਼ਤਾ ਹੈ ਜੋ ਦਹਾਕਿਆਂ ਤੋਂ ਚੱਲਿਆ ਆ ਰਿਹਾ ਹੈ। ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮੁੱਦੇ ’ਤੇ ਪੈਦਾ ਹੋਏ ਕੂਟਨੀਤਕ ਵਿਵਾਦ ਕਾਰਨ ਭਾਰਤ ਨੇ ਕੈਨੇਡਾ ਵਿੱਚ ਵੀਜ਼ਾ ਸੇਵਾਵਾਂ ਬੰਦ ਕਰ ਦਿੱਤੀਆਂ ਸਨ। ਜੌਲੀ ਦੀ ਇਹ ਟਿੱਪਣੀ ਭਾਰਤ ਵੱਲੋਂ ਕੈਨੇਡਾ ਵਿੱਚ ਕੁਝ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ਦੇ ਲਗਪਗ ਇੱਕ ਹਫ਼ਤੇ ਬਾਅਦ ਆਈ ਹੈ। ਉਨ੍ਹਾਂ ਕਿਹਾ ਓਟਾਵਾ ਨਿੱਝਰ ਦੀ ਹੱਤਿਆ ਨਾਲ ਜੁੜੇ ਦੋਸ਼ਾਂ ਬਾਰੇ ਕੈਨੇਡਿਆਈ ਲੋਕਾਂ ਨੂੰ ਸੂਚਤਿ ਕਰਨ ਦੇ ਆਪਣੇ ਫ਼ੈਸਲੇ ’ਤੇ ਕਾਇਮ ਹੈ, ਪਰ ਉਸ ਨੇ ਇਸ ਮੁੱਦੇ ’ਤੇ ਭਾਰਤ ਸਰਕਾਰ ਨਾਲ ਵੀ ਰਾਬਤਾ ਬਣਾਇਆ ਹੋਇਆ ਹੈ।