Headlines

26 ਨਵੰਬਰ ਨੂੰ ਮਨਾਇਆ ਜਾਵੇਗਾ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ 

ਸੂਬਾ ਲਾਸੀਓ ਦੇ ਸ਼ਹਿਰ ਲਵੀਨੀਓ (ਰੋਮ) ਵਿਖੇ ਸਥਿਤ ਸਨਾਤਨ ਧਰਮ ਮੰਦਿਰ ਵਿਖੇ ਹੋਵੇਗਾ ਸਮਾਗਮ-
 ਰੋਮ ਇਟਲੀ (ਗੁਰਸਰਨ ਸਿੰਘ ਸੋਨੀ)- ਇਟਲੀ ਦੀ ਰਾਜਧਾਨੀ ਰੋਮ ਦੇ ਪੰਜਾਬੀਆਂ ਦੀ ਵਧ ਵਸੋਂ ਵਾਲੇ ਸ਼ਹਿਰ ਲਵੀਨੀਓ ਵਿਖੇ ਸਥਿਤ ਸ੍ਰੀ ਸਨਾਤਨ ਧਰਮ ਮੰਦਿਰ ਵਿਖੇ 26 ਨਵੰਬਰ 2023 ਦਿਨ ਐਤਵਾਰ ਨੂੰ ਮਹਾਂਰਿਸ਼ੀ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਇਸ ਸੰਬੰਧੀ ਦਲਵੀਰ ਭੱਟੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਸਮਾਗਮ ਸੰਬੰਧੀ ਤਿਆਰੀਆ ਬਹੁਤ ਹੀ ਜ਼ੋਰਾਂ ਨਾਲ ਚੱਲ ਰਹੀਆਂ ਹਨ, ਉਨ੍ਹਾਂ ਦੱਸਿਆ ਕਿ ਬਾਲਜੋਗੀ ਬਾਬਾ ਪ੍ਰਗਟ ਨਾਥ ਜੀ ਭਾਰਤ ਤੋਂ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ ਜੋ ਕਿ ਅੱਜ-ਕੱਲ੍ਹ ਆਪਣੀ 12ਵੀਂ ਯੂਰਪ ਫੇਰੀ ਉੱਤੇ ਹਨ।ਇਸ ਮੌਕੇ ਯੋਗ ਵਸਿਸਟ ਦੇ ਪਾਠ ਦੇ ਭੋਗ ਉਪੰਰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਜਾਣਗੇ,ਜਿਸ ਵਿੱਚ ਮਹਾਰਿਸ਼ੀ ਭਗਵਾਨ ਵਾਲਮੀਕਿ ਮਹਾਰਾਜ ਜੀ ਮਹਿਮਾ ਦਾ ਉਚਾਰਣ ਕੀਤਾ ਜਾਵੇਗਾ।ਦਲਵੀਰ ਭੱਟੀ ਨੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਹੈ ਇਸ ਸਮਾਗਮ ਵਿੱਚ ਸੰਗਤਾਂ ਵੱਧ ਚੜ੍ਹ ਕੇ ਮੰਦਿਰ ਵਿਖੇ ਪਹੁੰਚ ਕਰਨ ਅਤੇ ਭਗਵਾਨ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ,ਇਸ ਮੌਕੇ ਸੰਗਤਾਂ ਲਈ ਅਤੁੱਟ ਲੰਗਰ ਵਰਤਾਇਆ ਜਾਵੇਗਾ।