Headlines

ਫਲਸਤੀਨ ‘ਚ ਮਾਰੇ ਗਏ ਲੋਕਾਂ ਦੀ ਯਾਦ ਵਿਚ ਕੈਂਡਲ ਮਾਰਚ

ਐਬਟਸਫੋਰਡ- ਲਾਈਟ ਫਾਰ ਲਾਈਵਜ ਵੱਲੋਂ ਜੋਤੀ ਤੇ ਹਰਵੀਨ ਦੀ ਅਗਵਾਈ ਵਿੱਚ ਫਲਸਤੀਨ ਵਿੱਚ ਮਾਰੇ ਗਏ ਬੇਦੋਸ਼ੇ ਲੋਕਾਂ ਦੀ ਆਤਮਾ ਦੀ ਸ਼ਾਂਤੀ ਲਈ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜੋਤੀ ਨੇ ਕਿਹਾ ਕਿ ਅਸੀਂ ਆਪਣੀ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਫਲਸਤੀਨ ਵਿਰੁੱਧ ਜੰਗਬੰਦੀ  ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਫਲਸਤੀਨੀ ਲੋਕਾਂ ਦੇ ਨਾਲ ਖੜ੍ਹੇ ਹਾਂ । ਸਾਡੀ ਸਰਕਾਰ ਨੂੰ ਵੀ ਸਾਡੇ ਨਾਲ ਖੜ੍ਹੇ ਹੋਣਾ ਚਾਹੀਦਾ ਹੈ ਅਤੇ ਫਲਸਤੀਨ ਵਿਰੁੱਧ ਜੰਗਬੰਦੀ ਦੀ ਮੰਗ ਕਰਨੀ ਚਾਹੀਦੀ ਹੈ। ਹਰਵੀਨ ਨੇ ਕਿਹਾ ਕਿ ਕਿਸੇ ਨੂੰ ਵੀ ਕੀਮਤੀ ਮਨੁੱਖੀ ਜਾਨਾਂ ਨੂੰ ਕਿਸੇ ਵੀ ਹਾਲਤ ਵਿੱਚ ਖੋਹਣ ਦਾ ਕੋਈ ਹੱਕ ਨਹੀਂ ਹੈ।