Headlines

ਸਨਾਤਨ ਧਰਮ ਮੰਦਿਰ ਵਿਖੇ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ ਮਨਾਇਆ

ਰੋਮ, ਇਟਲੀ (ਗੁਰਸਰਨ ਸਿੰਘ ਸੋਨੀ)- ਇਟਲੀ ਦੀ ਰਾਜਧਾਨੀ ਰੋਮ ਦੇ ਪੰਜਾਬੀਆਂ ਦੀ ਵਧ ਵਸੋਂ ਵਾਲੇ ਸ਼ਹਿਰ ਲਵੀਨੀਓ ਵਿਖੇ ਸਥਿਤ ਸ੍ਰੀ ਸਨਾਤਨ ਧਰਮ ਮੰਦਿਰ ਵਿਖੇ ਮਹਾਂਰਿਸ਼ੀ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ, ਭਾਵਨਾ, ਉਤਸ਼ਾਹ ਤੇ ਅਦਬ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਯੋਗ ਵਸਿਸਟ ਦੇ ਪਾਠ ਦੇ ਭੋਗ ਉਪੰਰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿੱਚ ਪੰਜਾਬ ਤੋਂ ਵਿਸ਼ੇਸ ਤੌਰ ਤੇ ਪਹੁੰਚੇ ਬਾਲਜੋਗੀ ਬਾਬਾ ਪ੍ਰਗਟ ਨਾਥ ਜੀ ਵਲੋ ਮਹਾਰਿਸ਼ੀ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਜੀਵਨ ਦੀ ਮਹਿਮਾ ਦਾ ਉਚਾਰਣ ਕੀਤਾ ਗਿਆ। ਸੰਗਤਾਂ ਵਿੱਚ ਇਸ ਸਮਾਗਮ ਪ੍ਰਤੀ ਸੰਬੰਧੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਸਮਾਗਮ ਵਿੱਚ ਭਗਵਾਨ ਵਾਲਮੀਕਿ ਸਭਾ ਮਾਰਕੇ ਇਟਲੀ ਦੇ ਆਗੂਆਂ ਤੇ ਸੇਵਾਦਾਰਾਂ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ।ਸਮਾਗਮ ਦੀ ਸਮਾਪਤੀ ਮੌਕੇ ਮੰਦਿਰ ਦੀ ਕਮੇਟੀ ਵਲੋ ਸਮਾਗਮ ਵਿੱਚ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਤੇ ਪੱਤਰਕਾਰਾਂ ਨੂੰ ਸਨਮਾਨ ਚਿੰਨ ਦੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਗਤਾਂ ਲਈ ਵੱਖ ਵੱਖ ਪ੍ਰਕਾਰ ਦੇ ਲੰਗਰ ਅਤੁੱਟ ਵਰਤਾਏ ਗਏ।ਦੂਜੇ ਪਾਸੇ ਮੰਦਿਰ ਕਮੇਟੀ ਬਾਲਜੋਗੀ ਬਾਬਾ ਪ੍ਰਗਟ ਨਾਥ ਵਲੋ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਆਗਮਨ ਪੁਰਬ ਦੀਆਂ ਸਮੁੱਚੀ ਕਾਇਨਾਤ ਨੂੰ ਵਧਾਈਆਂ ਵੀ ਦਿੱਤੀਆਂ ਗਈਆਂ ।