Headlines

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਐਬਸਫੋਰਡ- ਬੀਤੇ ਦਿਨ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਿੱਖ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਗੁਰੂ ਘਰਾਂ ਵਿਚ ਸ੍ਰੀ ਆਖੰਡ ਪਾਠ ਦੇ ਭੋਗ ਪਾਏ ਗਏ ਤੇ ਸਾਰਾ ਦਿਨ ਕੀਰਤਨ ਤੇ ਦੀਵਾਨ ਸਜਾਏ ਗਏ। ਐਬਸਫੋਰਡ ਵਿਖੇ ਖਾਲਸਾ ਦੀਵਾਨ ਸੁਸਾਇਟੀ, ਬਾਬਾ ਬੰਦਾ ਸਿੰਘ ਬਹਾਦਰ ਗੁਰਦੁਆਰਾ ਸੁਸਾਇਟੀ ਅਤੇ ਕਲਗੀਧਰ ਦਰਬਾਰ ਵਿਖੇ ਭਾਰੀ ਗਿਣਤੀ ਵਿਚ ਸੰਗਤਾਂ ਨੇ ਮੱਥਾ ਟੇਕਿਆ ਤੇ ਗੁਰੂ ਘਰਾਂ ਦੇ ਅੰਦਰ ਦੀਪਮਾਲਾ ਕੀਤੀ ਗਈ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

ਇਸ ਮੌਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਕੰਸਰਵੇਟਿਵ ਪਾਰਟੀ ਦੇ ਆਗੂ ਪੀਅਰ ਪੋਲੀਵਰ, ਐਨ ਡੀ ਪੀ ਆਗੂ ਜਗਮੀਤ ਸਿੰਘ, ਬੀ ਸੀ ਦੇ ਪ੍ਰੀਮੀਅਰ ਡੇਵਿਡ ਈਬੀ ਤੇ ਹੋਰ ਸ਼ਖਸੀਅਤਾਂ ਨੇ ਸਿੱਖ ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ।