Headlines

ਐਮ ਐਲ ਏ ਮਨਪ੍ਰੀਤ ਸਿੰਘ ਇਯਾਲੀ ਦਾ ਐਡਮਿੰਟਨ ਵਿਚ ਭਰਵਾਂ ਸਵਾਗਤ

ਐਡਮਿੰਟਨ- ਪੰਜਾਬ ਦੇ ਹਲਕਾ ਦਾਖਾ ਤੋਂ ਅਕਾਲੀ ਐਮ ਐਲ ਏ ਸ ਮਨਪ੍ਰੀਤ ਸਿੰਘ ਇਯਾਲੀ ਦਾ ਐਡਮਿੰਟਨ ਪੁੱਜਣ ਦੇ ਭਰਵਾਂ ਸਵਾਗਤ ਕੀਤਾ ਗਿਆ। ਇਸ ਦੌਰਾਨ ਉਹ ਵਰਲਡ ਫਾਈਨੈਂਸ਼ੀਅਲ ਗਰੁੱਪ ਦੇ ਦਫਤਰ ਵਿਖੇ ਪੁੱਜੇ ਜਿਥੇ ਉਹਨਾਂ ਦਾ ਸ ਗੁਰਭਲਿੰਦਰ ਸਿੰਘ ਸੰਧੂ ਤੇ ਜਸਵਿੰਦਰ ਸਿੰਘ ਢਿੱਲੋਂ ਤੇ ਹੋਰ ਮੈਂਬਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਤਸਵੀਰ ਵਿਚ ਉਹਨਾਂ ਨਾਲ ਹਰਦਿਆਲ ਸਿੰਘ ਬੋਪਾਰਾਏ, ਭਗਵੰਤ ਸਿੰਘ ਮਠਾੜੂ, ਜਗਦੀਪ ਸਿੰਘ ਬਾਸ਼ੀ, ਰੌਕੀ ਅਟਵਾਲ ਅਤੇ ਪ੍ਰਿਤਪਾਲ ਸਿੰਘ ਸੇਖੋਂ ਦਿਖਾਈ ਦੇ ਰਹੇ ਹਨ।

ਗੁਰਦੁਆਰਾ ਸਿੰਘ ਸਭਾ ਵਿਖੇ ਸਨਮਾਨ-ਇਸੇ ਦੌਰਾਨ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸਿੰਘ ਸਭਾ ਐਡਮਿੰਟਨ ਵਿਖੇ ਕਰਵਾਏ ਗਏ ਸਮਾਗਮ ਵਿਚ ਵੀ  ਮਨਪ੍ਰੀਤ ਸਿੰਘ ਇਯਾਲੀ ਨੇ ਹਾਜ਼ਰੀ ਭਰੀ। ਇਸ ਮੌਕੇ ਗੁਰਦੁਆਰਾ ਕਮੇਟੀ ਵਲੋਂ ਉਹਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।