Headlines

ਫੈਡਰਲ ਲਿਬਰਲ ਵਲੋਂ ਡਿਨਰ ਪਾਰਟੀ ਦਾ ਆਯੋਜਨ

ਸਰੀ- ਬੀਤੇ ਦਿਨ ਸਰੀ ਸੈਂਟਰ ਵਿਖੇ ਲਿਬਰਲ ਪਾਰਟੀ ਆਫ ਕੈਨੇਡਾ ਵਲੋਂ ਸਾਲਾਨਾ ਡਿਨਰ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਲਿਬਰਲ ਡੈਲੀਗੇਟਸ ਤੇ ਆਗੂਆਂ ਨੇ ਸ਼ਮੂਲੀਅਤ ਕੀਤੀ। ਵੱਖ ਵੱਖ ਬੁਲਾਰਿਆਂ ਨੇ ਪ੍ਰਧਾਨ ਮੰਤਰੀ ਟਰੂਡੋ ਦੀ ਅਗਵਾਈ ਹੇਠ ਲਿਬਰਲ ਸਰਕਾਰ ਦੀਆਂ ਨੀਤੀਆਂ ਤੇ ਕੰਮਾਂ ਦੀ ਸ਼ਲਾਘਾ ਕੀਤੀ ਤੇ ਭਵਿਖੀ ਯੋਜਨਾਵਾਂ ਦੀ ਚਰਚਾ ਕੀਤੀ। ਆਗੂਆਂ ਨੇ ਕ੍ਰਿਸਮਿਸ ਤੇ ਨਵੇਂ ਸਾਲ ਦੀ ਆਮਦ ਲਈ ਸ਼ੁਭ ਕਾਮਨਾਵਾਂ ਸਾਂਝੀਆਂ ਕੀਤੀਆਂ।