“1984: When they came for the Sikhs”
ਸਰੀ : ਅੰਗਰੇਜ਼ੀ ਅਤੇ ਪੰਜਾਬੀ ਵਿੱਚ ਪ੍ਰਕਾਸ਼ਿਤ ”1984 : ਜਦੋਂ ਉਹ ਸਿੱਖਾਂ ਲਈ ਆਏ” ਕਿਤਾਬ ਪੱਤਰਕਾਰ ਅਤੇ ਲੇਖਕ ਗੁਰਪ੍ਰੀਤ ਸਿੰਘ ਵੱਲੋਂ, ਸਿੱਖਾਂ ਦੇ 1984 ਦੇ ਸੰਤਾਪ ਬਾਰੇ, ਬੱਚਿਆਂ ਲਈ ਲਿਖੀ ਗਈ ਪਹਿਲੀ ਕਿਤਾਬ ਹੈ। ਇਸ ਤੋਂ ਪਹਿਲਾਂ ਉਹਨਾਂ ਪੱਤਰਕਾਰੀ, ਇਤਿਹਾਸ ਤੇ ਸਿਆਸਤ ਨਾਲ ਸੰਬੰਧਿਤ ਅੱਧੀ ਦਰਜਨ ਦੇ ਕਰੀਬ ਕਿਤਾਬਾਂ ਲਿਖੀਆਂ ਹਨ। ਬਹੁਤ ਜਾਣਕਾਰੀ ਭਰਪੂਰ ਅਤੇ ਇਤਿਹਾਸਿਕ ਘਟਨਾਵਾਂ ਨੂੰ ਸਹੀ ਪ੍ਰਸੰਗ ਵਿੱਚ ਪੇਸ਼ ਕਰਦੀ ਇਹ ਕਿਤਾਬ, 13 ਜਨਵਰੀ ਦਿਨ ਸ਼ਨੀਵਾਰ ਨੂੰ ਸਟਰਾਅ ਬੈਰੀ ਹਿੱਲ ਲਾਈਬਰੇਰੀ ਸਰੀ ਵਿਖੇ ਦੁਪਹਿਰ 1 ਵਜੇ ਰਿਲੀਜ਼ ਕੀਤੀ ਜਾ ਰਹੀ ਹੈ, ਜਿਸ ਵਿੱਚ ਸਭ ਨੂੰ ਪਹੁੰਚਣ ਲਈ ਖੁੱਲਾ ਸੱਦਾ ਹੈ। ਜ਼ਿਕਰਯੋਗ ਹੈ ਕਿ ਇਹ ਕਿਤਾਬ ਅੰਗਰੇਜ਼ੀ ਵਿੱਚ ਗੁਰਪ੍ਰੀਤ ਸਿੰਘ ਵੱਲੋਂ ਲਿਖੀ ਗਈ ਹੈ ਤੇ ਪੰਜਾਬੀ ਤਰਜਮਾ ਬੂਟਾ ਸਿੰਘ ਨਵਾਂ ਸ਼ਹਿਰ ਨੇ ਕੀਤਾ ਹੈ। ਕਿਤਾਬ ਵਿਚਲੀਆਂ ਪੇਂਟਿੰਗਾਂ ਚਿੱਤਰਕਾਰ ਜਰਨੈਲ ਸਿੰਘ ਵੱਲੋਂ ਤਿਆਰ ਕੀਤੀਆਂ ਗਈਆਂ ਹਨ। ਕਿਤਾਬ ਅਤੇ ਸਮਾਗਮ ਬਾਰੇ ਵਧੇਰੇ ਜਾਣਕਾਰੀ ਲਈ ਗੁਰਪ੍ਰੀਤ ਸਿੰਘ ਨਾਲ 778 862 2454 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।