Headlines

ਜਸ਼ਨਪ੍ਰੀਤ ਸਿੰਘ ਢਿੱਲੋਂ ਨੇ ਇੰਟਰ ਯੂਨੀਵਰਸਿਟੀ ਵਿਚ ਸੋਨ ਤਗਮਾ ਜਿੱਤਿਆ

ਜਲੰਧਰ-ਲਵਲੀ ਯੂਨੀਵਰਸਿਟੀ ਜਲੰਧਰ ਦੇ ਵਿਦਿਆਰਥੀ  ਜਸ਼ਨਪ੍ਰੀਤ ਸਿੰਘ ਢਿੱਲੋਂ ਸਮਾਧ ਭਾਈਕਾ ਨੇ  ਭੁਬਨੇਸ਼ਵਰ ਵਿਖੇ ਹੋਈ ਆਲ ਇੰਡੀਆ ਇੰਟਰ ਯੂਨੀਵਰਸਿਟੀ ਅਥਲੈਟਿਕਸ ਚੈਂਪੀਅਨਸ਼ਿਪ ਦੌਰਾਨ 400 ਮੀਟਰ ਦੌੜ ਵਿਚ ਗੋਲਡ ਮੈਡਲ ਜਿੱਤਿਆ ਹੈ। ਉਹ ਇਸਤੋਂ ਪਹਿਲਾਂ 2020 ਵਿਚ ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ ਵਿਚ ਚਾਂਦੀ ਦਾ ਤਗਮਾ, 2021 ਓਪਨ ਨੈਸ਼ਨਲ ਐਥਲੈਟਿਕਸ ਚੈਂਪੀਅਨਸ਼ਿਪ ਵਾਰੰਗਲ ਤੇਲੰਗਾਨਾ ਵਿਖੇ ਕਾਂਸੀ ਦਾ ਤਗਮਾ ਜਿੱਤ ਚੁੱਕਾ ਹੈ।