ਰੋਮ ਇਟਲੀ(ਗੁਰਸ਼ਰਨ ਸਿੰਘ ਸੋਨੀ) -ਪੰਜਾਬੀ ਭਾਈਚਾਰੇ ਦੇ ਲੋਕ ਦੁਨੀਆਂ ਦੇ ਜਿਸ ਵੀ ਕੋਨੇ ਵਿੱਚ ਰਹਿਣ ਵਿਸੇਰਾ ਕਰਦੇ ਹਨ। ਇਹ ਹਮੇਸ਼ਾ ਹੀ ਪੰਜਾਬੀ ਭਾਈਚਾਰੇ ਦਾ ਸਿਰ ਉੱਚਾ ਕਰਦੇ ਹਨ। ਇਸੇ ਲੜੀ ਤਹਿਤ ਇਟਲੀ ਵਸਦੇ ਪੰਜਾਬੀ ਭਾਈਚਾਰੇ ਦੀਆਂ ਮਾਨਮੱਤੀਆਂ ਪ੍ਰਾਪਤੀਆਂ ਵਿੱਚ ਉਦੋਂ ਇੱਕ ਹੋਰ ਪ੍ਰਾਪਤੀ ਜੁੜ ਗਈ ਜਦ ਇਥੋਂ ਦੇ ਜਿਲ਼੍ਹਾ ਕਰੇਮੋਨਾ ਵਿੱਚ ਪਿਛਲੇ ਲੰਬੇ ਸਮੇਂ ਤੋਂ ਵਸਦੇ ਸ ਇੰਦਰਜੀਤ ਸਿੰਘ ਫਗਵਾੜਾ ਅਤੇ ਜਸਵਿੰਦਰ ਕੌਰ ਦੇ ਸਪੁੱਤਰ ਗੁਰਪ੍ਰੀਤ ਸਿੰਘ ਵਲੋਂ ਬਿਜਨਸ ਐਡਮਨਿਸਟਰੇਸ਼ਨ ਦਾ ਚਾਰ ਸਾਲਾ ਕੋਰਸ ਪਹਿਲੇ ਦਰਜੇ ਵਿੱਚ ਪਾਸ ਕੀਤਾ। ਇਸ ਸਬੰਧੀ ਪ੍ਰੈਸ ਨੂੰ ਭੇਜੀ ਜਾਣਕਾਰੀ ਰਾਹੀਂ ਸ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਬੇਟੇ ਨੇ ਇਹ ਕੋਰਸ ਪਿਚੈਂਸਾ ਦੀ ਕਾਤੋਲਿਕਾ ਦੇਲ ਸਾਕਰੋ ਕੌਰੇ ਯੂਨੀਵਰਸਿਟੀ ਤੋਂ ਪਾਸ ਕੀਤਾ ਹੈ।ਗੁਰਪ੍ਰੀਤ ਸਿੰਘ ਨੇ ਇਸ ਪ੍ਰਾਪਤੀ ਨਾਲ ਜਿੱਥੇ ਮਾਤਾ ਪਿਤਾ ਦਾ ਨਾਮ ਰੋਸ਼ਨ ਕੀਤਾ ਹੈ , ਉੱਥੇ ਹੀ ਇਟਲੀ ਵਸਦੇ ਪੰਜਾਬੀ ਭਾਈਚਾਰੇ ਦੀ ਸ਼ਾਨ ਵਿੱਚ ਵਾਧਾ ਹੋਇਆ ਹੈ। ਗੁਰਪ੍ਰੀਤ ਸਿਂਘ ਇਟਲੀ ਭਰ ਵਿੱਚ ਪੜਾਈ ਕਰ ਰਹੇ ਪੰਜਾਬੀ ਬੱਚਿਆਂ ਲਈ ਇੱਕ ਮਿਸਾਲ ਹੈ , ਜਿਸ ਵੱਲ ਵੇਖ ਕੇ ਬਾਕੀ ਬੱਚੇ ਵੀ ਸਖਤ ਮਿਹਨਤ ਕਰਕੇ ਆਪਣੀ ਮੰਜਿਲ ਨੂੰ ਪ੍ਰਾਪਤ ਕਰਨਗੇ। ਸ ਇੰਦਰਜੀਤ ਸਿੰਘ ਫਗਵਾੜਾ ਸ਼ਹਿਰ ਦੇ ਵਸਨੀਕ ਹਨ ਜੋ ਕਿ ਇੱਕ ਦਹਾਕਾ ਪਹਿਲਾਂ ਆਪਣੇ ਪਰਿਵਾਰ ਸਮੇਤ ਇਟਲੀ ਆ ਵਸੇ ਸਨ।
ਫੋਟੋ – ਗੁਰਪ੍ਰੀਤ ਸਿੰਘ ਡਿਗਰੀ ਪ੍ਰਾਪਤ ਕਰਨ ਉਪਰੰਤ ਆਪਣੇ ਪਰਿਵਾਰ ਨਾਲ