Headlines

ਆਮ ਆਦਮੀ ਪਾਰਟੀ ਨੇ 5 ਮੰਤਰੀਆਂ ਨੂੰ ਲੋਕ ਸਭਾ ਲਈ ਉਮੀਦਵਾਰ ਐਲਾਨਿਆ

ਜਲੰਧਰ ਤੋਂ ਸ਼ੁਸ਼ੀਲ ਰਿੰਕੂ ਤੇ ਫਰੀਦਕੋਟ ਤੋਂ ਕਰਮਜੀਤ ਅਨਮੋਲ ਉਮੀਦਵਾਰ ਬਣਾਏ-

ਚੰਡੀਗੜ੍ਹ, 14 ਮਾਰਚ ( ਭੰਗੂ)-ਆਗਾਮੀ ਲੋਕ ਸਭਾ ਚੋਣਾਂ ਦੀ ਤਿਆਰੀ ਦੇ ਨਾਲ ਆਮ ਆਦਮੀ ਪਾਰਟੀ ਨੇ  ਪੰਜਾਬ ਦੀਆਂ ਅੱਠ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਮੌਜੂਦਾ ਪੰਜ ਕੈਬਿਨਟ ਮੰਤਰੀਆਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ  ਹੈ। ਆਪ ਵੱਲੋਂ ਜਾਰੀ ਲਿਸਟ ਅਨੁਸਾਰ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ, ਬਠਿੰਡਾ ਤੋਂ  ਖੇੋਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਪਟਿਆਲਾ ਤੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ,ਜਲੰਧਰ ਤੋਂ ਮੌਜੂਦਾ ਐਮ ਪੀ ਸੁਸ਼ੀਲ ਕੁਮਾਰ ਰਿੰਕੂ, ਫ਼ਤਹਿਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀ ਪੀ ਤੇ ਫਰੀਦਕੋਟ ਤੋਂ ਪੰਜਾਬੀ ਕਲਾਕਾਰ ਕਰਮਜੀਤ ਅਨਮੋਲ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।