Headlines

ਕੇਜਰੀਵਾਲ ਆਪਣੇ ਪਦ ਤੋਂ ਤੁਰੰਤ ਅਸਤੀਫਾ ਦੇਵੇ- ਡਾ ਚੀਮਾ

ਚੰਡੀਗੜ- ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈਡੀ ਵੱਲੋਂ ਭ੍ਰਿਸ਼ਟਾਚਾਰ ਦੇ ਗੰਭੀਰ ਮਾਮਲੇ ‘ਚ ਗ੍ਰਿਫਤਾਰੀ ਨੇ ‘ਆਪ’ ਦਾ ਅਸਲੀ ਚਿਹਰਾ ਬੇਨਕਾਬ ਕਰ ਦਿੱਤਾ ਹੈ। ਸ੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਸਾਬਕਾ ਸਿੱਖਿਆ ਮੰਤਰੀ ਡਾ ਦਲਜੀਤ ਸਿੰਘ ਚੀਮਾ ਨੇ ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ  ਸਾਰੀ ਸਿਆਸੀ ਪ੍ਰਣਾਲੀ ਨੂੰ ਭ੍ਰਿਸ਼ਟ ਦੱਸਕੇ ਸੱਤਾ ਵਿੱਚ ਆਈ ਪਾਰਟੀ ਨੇ ਰਿਕਾਰਡ ਸਮੇਂ ਵਿੱਚ ਭ੍ਰਿਸ਼ਟਾਚਾਰ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ।

ਇਹ ਸ਼ਰਮਨਾਕ ਹੈ ਕਿ ਈਡੀ ਦੁਆਰਾ ਪੂਰੀ ਜਾਂਚ ਤੋਂ ਬਾਅਦ ਅਤੇ ਸੈਂਕੜੇ ਕਰੋੜ ਰੁਪਏ ਦੇ ਭ੍ਰਿਸ਼ਟਾਚਾਰ ਨੂੰ ਸਥਾਪਿਤ ਕਰਨ ਤੋਂ ਬਾਅਦ ਵੀ, ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਹੈ।

ਉਨ੍ਹਾਂ ਨੂੰ ਬਿਨਾਂ ਦੇਰੀ ਮੁੱਖ ਮੰਤਰੀ ਦੇ ਅਹੁਦੇ ਤੋਂ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ।