Headlines

ਯੂਥ ਦਲ ਦੇ ਜ਼ਿਲ੍ਹਾ ਪ੍ਰਧਾਨ ਜੱਗੀ ਚੋਹਲਾ ਵਲੋਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,23 ਮਾਰਚ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਤੋਂ ਸੀਨੀਅਰ ਆਗੂ ਜਗਜੀਤ ਸਿੰਘ ਜੱਗੀ ਚੋਹਲਾ ਜਿੰਨਾ ਨੂੰ ਪਾਰਟੀ ਹਾਈਕਮਾਨ ਵਲੋਂ ਕੁਝ ਦਿਨ ਪਹਿਲਾਂ ਯੂਥ ਅਕਾਲੀ ਦਲ ਜਿਲ੍ਹਾ ਤਰਨਤਾਰਨ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ,ਵਲੋਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਨਾਲ ਮੁਲਾਕਾਤ ਕੀਤੀ ਗਈ।ਇਸ ਮੌਕੇ ਬੀਬਾ ਬਾਦਲ ਵਲੋਂ ਜੱਗੀ ਚੋਹਲਾ ਨੂੰ ਜਿਥੇ ਨਵੀਂ ਮਿਲੀ ਜ਼ਿੰਮੇਵਾਰੀ ਦੀ ਵਧਾਈ ਦਿੱਤੀ ਗਈ,ਉਥੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕੇ ਜੱਗੀ ਚੋਹਲਾ ਨੇ ਸਮੇਂ ਸਮੇਂ ‘ਤੇ ਸ਼੍ਰੋਮਣੀ ਅਕਾਲੀ ਦਲ ਨੂੰ ਵਧੀਆ ਸੇਵਾਵਾਂ ਦਿੱਤੀਆ,ਜਿਸਦੇ ਚੱਲਦੇ ਪਾਰਟੀ ਵਲੋਂ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰਕੇ ਉਨ੍ਹਾਂ ਦਾ ਮਾਣ ਵਧਾਇਆ ਗਿਆ ਹੈ।ਬੀਬਾ ਬਾਦਲ ਨੇ ਜੱਗੀ ਚੋਹਲਾ ਨੂੰ ਜ਼ਿਲ੍ਹੇ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਸਾਰੇ ਪਾਰਟੀ ਵਰਕਰਾਂ ਨੂੰ ਨਾਲ ਲੈਕੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜੱਗੀ ਚੋਹਲਾ ਨੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਅਕਾਲੀ ਦਲ ਦੇ ਹਰ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਲਗਾਈ ਗਈ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣਗੇ।ਉਨ੍ਹਾਂ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਸਾਬਕਾ ਮੰਤਰੀ ਦੀ ਯੋਗ ਅਗਵਾਈ ਹੇਠ ਹਲਕਾ ਖਡੂਰ ਸਾਹਿਬ ਵਿੱਚ ਪਾਰਟੀ ਵਲੋਂ ਜਿਸਨੂੰ ਵੀ ਉਮੀਦਵਾਰ ਐਲਾਨਿਆ ਜਾਵੇਗਾ,ਉਸ ਉਮੀਦਵਾਰ ਦੀ ਜਿੱਤ ਨੂੰ ਯਕੀਨੀ ਬਣਾਉਣ ਵਾਸਤੇ ਯੂਥ ਵਿੰਗ ਦੀ ਸਾਰੀ ਟੀਮ ਵਲੋਂ ਦਿਨ-ਰਾਤ ਇੱਕ ਕਰਕੇ ਇਹ ਸੀਟ ਪਾਰਟੀ ਦੀ ਝੋਲੀ ਵਿੱਚ ਪਾਈ ਜਾਵੇਗੀ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੱਗੀ ਚੋਹਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖੁਦ ਨੂੰ ਕੱਟੜ ਇਮਾਨਦਾਰ ਕਹਿਣ ਵਾਲੀ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨਾਲ ‘ਆਪ’ ਦਾ ਅਸਲੀ ਚਿਹਰਾ ਬੇਨਿਕਾਬ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ਅੰਦਰ ਦਿਨ ਪ੍ਰਤੀ ਦਿਨ ਵਿਗੜ ਰਹੇ ਹਾਲਾਤਾਂ ਨੂੰ ਦੇਖਦਿਆਂ ਪੰਜਾਬ ਦੀ ਜਨਤਾ ਦਾ ਇਸ ਸਰਕਾਰ ਦੇ ਦੋ ਸਾਲਾਂ ਦੇ ਕਾਰਜਕਾਲ ਵਿਚ ਹੀ ਮੋਹ ਭੰਗ ਹੋਣਾ ਸ਼ੁਰੂ ਹੋ ਗਿਆ ਹੈ। ਜੱਗੀ ਚੋਹਲਾ ਨੇ ਹੋਰ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੇ ਹਲਕਾ ਦਿੜ੍ਹਬਾ ਵਿੱਚ ਨਜਾਇਜ਼ ਸ਼ਰਾਬ ਕਾਰਨ ਹੋਈਆਂ ਮੌਤਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਦੁਖਾਂਤ ਦੀ ਜ਼ਿੰਮੇਵਾਰੀ ਤੈਅ ਕਰਦੇ ਹੋਏ ਆਬਕਾਰੀ ਮੰਤਰੀ ਤੋਂ ਤੁਰੰਤ ਅਸਤੀਫਾ ਲੈਣਾ ਚਾਹੀਦਾ ਹੈ।ਇਸ ਮੌਕੇ ਉਨ੍ਹਾਂ ਨਾਲ ਅਕਾਲੀ ਦਲ ਯੂਥ ਵਿੰਗ ਪੰਜਾਬ ਦੇ ਜਨਰਲ ਸਕੱਤਰ ਗੁਰਦੀਪ ਸਿੰਘ ਚੱਕ ਵੀ ਹਾਜ਼ਰ ਸਨ।