ਕਾਂਗਰਸੀ ਆਗੂ ਬਿੱਟੂ ਵੀ ਭਾਜਪਾ ਵਿਚ ਸ਼ਾਮਿਲ-
ਨਵੀਂ ਦਿੱਲੀ ( ਦਿਓਲ)- ਪੰਜਾਬ ਦੀ ਸਿਆਸਤ ਵਿਚ ਉਸ ਸਮੇਂ ਵੱਡਾ ਧਮਾਕਾ ਵੇਖਣ ਨੂੰ ਮਿਲਿਆ ਜਦੋਂ ਲੁਧਿਆਣਾ ਤੋਂ ਕਾਂਗਰਸੀ ਐਮ ਪੀ ਰਵਨੀਤ ਬਿੱਟੂ ਦੇ ਭਾਜਪਾ ਵਿਚ ਸ਼ਾਮਿਲ ਹੋਣ ਉਪਰੰਤ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਅਤੇ ਭਾਜਪਾ ’ਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਪਾਰਟੀ ਦੇ ਕੌਮੀ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਮੌਜੂਦਗੀ ਵਿੱਚ ਇੱਥੇ ਹੈੱਡਕੁਆਰਟਰ ਵਿੱਚ ਭਾਜਪਾ ਵਿੱਚ ਸ਼ਾਮਲ ਕੀਤਾ । ਇਸ ਦੌਰਾਨ ਜਲੰਧਰ ਪੱਛਮੀ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੂਰਾਲ ਵੀ ਭਾਜਪਾ ’ਚ ਸ਼ਾਮਲ ਹੋ ਗਏ ਹਨ। ਇਸ ਤੋਂ ਪਹਿਲਾਂ ਦਿਨ ‘ਚ ਅੰਗੂਰਾਲ ਨੇ ਫੇਸਬੁੱਕ ‘ਤੇ ਇਕ ਪੋਸਟ ‘ਚ ਕਿਹਾ ਸੀ ਕਿ ਉਹ ‘ਆਪ’ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਅਸਤੀਫਾ ਦੇ ਰਹੇ ਹਨ। ਰਿੰਕੂ ਕਾਂਗਰਸ ਛੱਡ ਕੇ ਆਪ ’ਚ ਸ਼ਾਮਲ ਹੋਏ ਸਨ। ਲੋਕ ਸਭਾ ਚੋਣਾਂ ਦੌਰਾਨ ਭਾਜਪਾ ਉਨ੍ਹਾਂ ਨੂੰ ਜਲੰਧਰ ਤੋਂ ਉਮੀਦਵਾਰ ਬਣਾ ਸਕਦੀ ਹੈ ਜਦੋਂਕਿ ਇਸ ਸਮੇਂ ਉਹ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਨ। ਬੀਤੇ ਦਿਨ ਹੀ ਕਾਂਗਰਸ ਦੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਵੀ ਭਾਜਪਾ ’ਚ ਚਲੇ ਗਏ ਹਨ।
ਬਿੱਟੂ ਭਾਜਪਾ ਵਿਚ ਸ਼ਾਮਿਲ-
ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਤੇ ਲੁਧਿਆਣਾ ਤੋਂ ਕਾਂਗਰਸ ਦੇ ਐਮ ਪੀ ਰਵਨੀਤ ਸਿੰਘ ਬਿੱਟੂ ਭਾਜਪਾ ‘ਚ ਸ਼ਾਮਲ ਹੋ ਗਏ। ਸ੍ਰੀ ਰਾਹੁਲ ਗਾਂਧੀ ਦੇ ਕਰੀਬੀ ਬਿੱਟੂ ਪੰਜਾਬ ਦਿੱਲੀ ਵਿਚ ਭਾਜਪਾ ਹੈੱਡ ਕੁਆਰਟਰ ਵਿਚ ਕੇਂਦਰੀ ਮੰਤਰੀ ਵਿਨੋਦ ਤਾਵੜੇ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਲ ਹੋਏ। ਬਿੱਟੂ ਤੀਜੀ ਵਾਰ ਕਾਂਗਰਸ ਦੇ ਸੰਸਦ ਮੈਂਬਰ ਬਣੇ ਹਨ। ਉਹ ਇਸ ਵੇਲੇ ਲੁਧਿਆਣਾ ਤੋਂ ਕਾਂਗਰਸ ਦੀ ਨੁਮਾਇੰਦਗੀ ਕਰ ਰਹੇ ਹਨ। ਇਸ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਵਿਚ ਕਾਂਗਰਸ ਦੀ ਨੁਮਾਇੰਦਗੀ ਕਰ ਚੁੱਕੇ ਹਨ।