Headlines

ਕੇਜਰੀਵਾਲ ਦੀ ਗ੍ਰਿਫਤਾਰੀ ਤੇ ਅਮਰੀਕਾ ਦੀ ਟਿਪਣੀ ਤੇ ਭਾਰਤ ਨੇ ਇਤਰਾਜ਼ ਪ੍ਰਗਟਾਇਆ

ਨਵੀਂ ਦਿੱਲੀ ( ਦਿਓਲ)- ਅਮਰੀਕਾ ਅਤੇ ਜਰਮਨੀ ਵਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈਕੇ ਕੀਤੀਆਂ ਟਿਪਣੀਆਂ ਨੂੰ ਭਾਰਤ ਸਰਕਾਰ ਨੇ ਇਸਨੂੰ ਉਸਦੇ ਅੰਦਰੂਨੀ ਮਾਮਲਿਆਂ ਵਿਚ ਦਖਲ ਕਰਾਰ ਦਿੱਤਾ ਹੈ। ਭਾਰਤ ਨੇ  ਅਮਰੀਕਾ ਦੇ ਸੀਨੀਅਰ ਡਿਪਲੋਮੈਟ ਨੂੰ ਤਲਬ ਕਰਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਬਾਰੇ ਅਮਰੀਕੀ ਵਿਦੇਸ਼ ਵਿਭਾਗ ਦੇ ਅਧਿਕਾਰੀ ਦੀ ਟਿੱਪਣੀ ‘ਤੇ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਅਮਰੀਕੀ ਮਿਸ਼ਨ ਦੀ ਕਾਰਜਕਾਰੀ ਉਪ ਮੁਖੀ ਗਲੋਰੀਆ ਬਾਰਬੇਨਾ ਨੂੰ ਸਾਊਥ ਬਲਾਕ ਸਥਿਤ ਦਫ਼ਤਰ ਵਿੱਚ ਤਲਬ ਕੀਤਾ। ਮੀਟਿੰਗ 30 ਮਿੰਟ ਤੋਂ ਵੱਧ ਚੱਲੀ। ਅਮਰੀਕੀ ਵਿਦੇਸ਼ ਵਿਭਾਗ ਦੇ ਅਧਿਕਾਰੀ ਨੇ ਕਿਹਾ ਸੀ ਕਿ ਉਨ੍ਹਾਂ ਦਾ ਮੁਲਕ ਮੁੱਖ ਮੰਤਰੀ ਕੇਜਰੀਵਾਲ ਲਈ ਨਿਰਪੱਖ, ਪਾਰਦਰਸ਼ੀ ਅਤੇ ਸਮੇਂ ਸਿਰ ਕਾਨੂੰਨੀ ਪ੍ਰਕਿਰਿਆ ਦੇ ਹੱਕ ਵਿੱਚ ਹੈ।