ਨਵੀਂ ਦਿੱਲੀ ( ਦਿਓਲ)-
ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਵਿਧਾਨ ਸਭਾ ਵਿੱਚ ਪ੍ਰਦਰਸ਼ਨ ਕੀਤਾ, ਜਿਸ ਕਾਰਨ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਕੁਝ ਦੇਰ ਬਾਅਦ ਹੀ 15 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ। ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ‘ਆਪ’ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਧਰਨਾ ਦਿੱਤਾ ਅਤੇ ਕੇਜਰੀਵਾਲ ਦੀ ਤੁਰੰਤ ਰਿਹਾਈ ਦੀ ਮੰਗ ਕਰਦਿਆਂ ਨਾਅਰੇਬਾਜ਼ੀ ਕੀਤੀ। ਆਤਿਸ਼ੀ ਅਤੇ ਸੌਰਭ ਭਾਰਦਵਾਜ ਸਮੇਤ ਪਾਰਟੀ ਦੇ ਹੋਰ ਨੇਤਾਵਾਂ ਨੇ ਪ੍ਰਦਰਸ਼ਨ ‘ਚ ਹਿੱਸਾ ਲਿਆ। ਉਨ੍ਹਾਂ ਪੀਲੀਆਂ ਟੀ-ਸ਼ਰਟਾਂ ਪਾਈਆਂ ਹੋਈਆਂ ਸਨ, ਜਿਨ੍ਹਾਂ ’ਤੇ ਮੈਂ ਭੀ ਕੇਜਰੀਵਾਲ ਅਤੇ ਮੋਦੀ ਕਾ ਸਬਸੇ ਬੜਾ ਡਰ ਕੇਜਰੀਵਾਲ ਵਰਗੇ ਨਾਅਰੇ ਲਿਖੇ ਹੋਏ ਸਨ।