ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਅਤੇ ਰਜਿੰਦਰ ਮੋਹਨ ਸਿੰਘ ਛੀਨਾ ਦਰਮਿਆਨ ਹੋਈ ਮੀਟਿੰਗ-
ਰਾਕੇਸ਼ ਨਈਅਰ ਚੋਹਲਾ
ਅੰਮ੍ਰਿਤਸਰ,1 ਅਪ੍ਰੈਲ
ਅੰਮ੍ਰਿਤਸਰ ਲੋਕ ਸਭਾ ਹਲਕਾ ਤੋਂ ਭਾਜਪਾ ਉਮੀਦਵਾਰ ਸ.ਤਰਨਜੀਤ ਸਿੰਘ ਸੰਧੂ ਵਲੋਂ ਅੱਜ ਭਾਜਪਾ ਦੇ ਸੀਨੀਅਰ ਆਗੂ ਸ.ਰਜਿੰਦਰ ਮੋਹਨ ਸਿੰਘ ਛੀਨਾ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਮੀਟਿੰਗ ਕੀਤੀ।ਜਿਸ ਦੌਰਾਨ ਅਹਿਮ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ। ਸ.ਛੀਨਾ ਨੇ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੂੰ ਪਾਰਟੀ ਦੀ ਮਜ਼ਬੂਤੀ ਲਈ ਹਰੇਕ ਪ੍ਰਕਾਰ ਦੀ ਸੰਭਵ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ।
ਇਸ ਮੌਕੇ ਸ.ਛੀਨਾ ਨੇ ਸ.ਸੰਧੂ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀਆਂ ਲੋਕਪੱਖੀ ਅਤੇ ਵਿਕਾਸ ਸਬੰਧੀ ਨੀਤੀਆਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਦੇ 400 ਤੋਂ ਵਧੇਰੇ ਉਮੀਦਵਾਰਾਂ ਨੂੰ ਜਿਤਾ ਕੇ ਵੱਡੀ ਇਤਿਹਾਸਕ ਜਿੱਤ ਸੁਨਹਿਰੇ ਪੰਨਿਆਂ ’ਤੇ ਦਰਜ ਕਰਵਾਉਣ ਲਈ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦਾ ਭਰੋਸਾ ਦਿੱਤਾ।ਉਨ੍ਹਾਂ ਨੇ ਵਿਕਾਸ ਪਹਿਲਕਦਮੀਆਂ ਨੂੰ ਤੇਜ਼ ਕਰਨ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਸਮਰਪਣ ਦੀ ਸ਼ਲਾਘਾ ਕੀਤੀ।ਇਸ ਮੌਕੇ ਸ.ਸੰਧੂ ਨੇ ਸ.ਛੀਨਾ ਵੱਲੋਂ ਦਿੱਤੇ ਸਮਰਥਨ ’ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੀ ਦੂਰਅੰਦੇਸ਼ੀ ਸੋਚ ਸਦਕਾ ਪੰਜਾਬ ’ਚ ਕਰੋੜਾਂ ਦੇ ਪ੍ਰੋਜੈਕਟ ਪ੍ਰਗਤੀ ਅਧੀਨ ਹਨ ਅਤੇ ਸੂਬੇ ’ਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਇਕ ਨਵੇਂ ਯੁੱਗ ਦੀ ਸ਼ੁਰੂਆਤ ਤਹਿਤ ਹੋਰ ਪ੍ਰੋਜੈਕਟਾਂ ਲਈ ਜ਼ਮੀਨੀ ਕੰਮ ਜਲਦ ਹੀ ਅਮਲ ’ਚ ਲਿਆਂਦਾ ਜਾਵੇਗਾ। ਇਸ ਮੌਕੇ ਉਕਤ ਦੋਵਾਂ ਭਾਜਪਾ ਆਗੂਆਂ ਨੇ ਪਾਰਟੀ ਦੀ ਮਜ਼ਬੂਤੀ ਲਈ ਹਮੇਸ਼ਾਂ ਯਤਨਸ਼ੀਲ ਰਹਿਣ ਦਾ ਪ੍ਰਣ ਲੈਂਦਿਆਂ ਲੋਕਾਂ ਨੂੰ 1 ਜੂਨ ਨੂੰ ਕਮਲ ਦੇ ਨਿਸ਼ਾਨ ’ਤੇ ਮੋਹਰ ਲਗਾ ਕੇ ਮੋਦੀ ਸਰਕਾਰ ਨੂੰ ਜਿਤਾਉਣ ਦੀ ਅਪੀਲ ਵੀ ਕੀਤੀ।