ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਤੇ ਵਿਜੇ ਸਤਬੀਰ ਸਿੰਘ ਨੇ ਹਰੀ ਝੰਡੀ ਦਿਖਾਈ-
ਅੰਮ੍ਰਿਤਸਰ:- 31 ਮਾਰਚ- ਆਦਮਪੁਰ ਹਵਾਈ ਅੱਡੇ ਤੋਂ ਸਿੱਖ ਸੰਗਤਾਂ ਦੀ ਜ਼ੋਰਦਾਰ ਮੰਗ ਤੇ ਭਾਰਤ ਸਰਕਾਰ ਨੇ ਸਟਾਰ ਏਅਰਲਾਈਨ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੀਕ ਜਹਾਜ ਚਲਾਉਣ ਦੀ ਹਰੀ ਝੰਡੀ ਦੇ ਦਿੱਤੀ ਹੈ। ਅੱਜ ਸਟਾਰ ਏਅਰਲਾਈਨ ਦੀ ਪਹਿਲੀ ਉਡਾਨ ਆਦਮਪੁਰ ਹਵਾਈ ਅੱਡੇ ਤੋਂ ਵਾਇਆ ਦਿੱਲੀ, ਹਜ਼ੂਰ ਸਾਹਿਬ ਨਾਂਦੇੜ ਲਈ ਨਿਹੰਗ ਸਿੰਘਾਂ ਦੀ ਮੁੱਖ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾਵਹੀਰ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਗੁ: ਬੋਰਡ ਦੇ ਚੇਅਰਮੈਨ ਸ. ਵਿਜੈ ਸਤਿਬੀਰ ਸਿੰਘ ਨੇ ਅਰਦਾਸ ਕਰਨ ਉਪਰੰਤ ਜੈਕਾਰਿਆਂ ਨਾਲ ਰਵਾਨਾ ਕੀਤੀ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਇੱਕ ਪ੍ਰੈਸ ਬਿਆਨ ਬਾਬਾ ਬਲਬੀਰ ਸਿੰਘ ਨੇ ਕਿਹਾ ਸਟਾਰ ਏਅਰਲਾਈਨ ਦੀ ਇਹ ਉਡਾਨ ਰੋਜ਼ਾਨਾ ਆਦਮਪੁਰ ਤੋਂ ਦਿੱਲੀ ਰਾਹੀਂ, ਸ੍ਰੀ ਹਜ਼ੂਰ ਸਾਹਿਬ ਨੰਦੇੜ ਪੁਜੇਗੀ। ਅੱਜ ਦੇ ਸ਼ੁਭ ਮਹੂਰਤ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਤੋਂ ਇਲਾਵਾ, ਤਖ਼ਤ ਸੱਚਖੰਡ ਗੁ: ਬੋਰਡ ਦੇ ਪ੍ਰਧਾਨ ਸ. ਜਸਵੰਤ ਸਿੰਘ ਬੋਬੀ, ਏਅਰਪੋਰਟ ਤੇ ਹਵਾਈ ਅੱਡੇ ਦੇ ਪ੍ਰਸ਼ਾਸਨਕ ਅਧਿਕਾਰੀ ਤੇ ਹੋਰ ਪ੍ਰਤਿਸ਼ਟ ਸਖ਼ਸ਼ੀਅਤਾਂ ਹਾਜ਼ਰ ਸਨ>