ਐਬਸਫੋਰਡ -ਬੜੇ ਦੁਖੀ ਹਿਰਦੇ ਨਾਲ ਦੱਸਿਆ ਜਾਂਦਾ ਹੈ ਕਿ ਧਾਲੀਵਾਲ ਪਰਿਵਾਰ ਦੇ ਸਤਿਕਾਰਯੋਗ ਮਾਤਾ ਜੀ ਮਾਤਾ ਦਲੀਪ ਕੌਰ ਧਾਲੀਵਾਲ ਸੁਪਤਨੀ ਸਵਰਗੀ ਮੇਜਰ ਸਿੰਘ ਧਾਲੀਵਾਲ ਪਿੰਡ ਬੱਧਨੀ ਕਲਾਂ ਜ਼ਿਲ੍ਹਾ ਮੋਗਾ, ਵਾਹਿਗੁਰੂ ਵੱਲੋਂ ਬਖਸ਼ੇ 85 ਸਾਲ ਸਾਹਾਂ ਦੀ ਪੂੰਜੀ ਭੋਗ ਕੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉਹ ਲੰਬੇ ਸਮੇਂ ਤੋਂ ਐਬਟਸਫੋਰਡ ਵਿਖੇ ਰਹਿ ਰਹੇ ਸਨ। ਉਨ੍ਹਾਂ ਦੇ ਪੰਜ ਭੌਤਿਕ ਸਰੀਰ ਦਾ ਅੰਤਿਮ ਸੰਸਕਾਰ 6 ਅਪ੍ਰੈਲ ਦਿਨ ਸ਼ਨੀਵਾਰ ਨੂੰ ਫਰੇਜ਼ਰ ਰਿਵਰ ਫਿਊਨਰਲ ਹੋਮ 2061 ਰਿਵਰ ਸਾਈਡ ਰੋਡ ਐਬਟਸਫੋਰਡ ਵਿਖੇ ਬਾਅਦ ਦੁਪਹਿਰ 3 ਵਜੇ ਕੀਤਾ ਜਾਵੇਗਾ, ਉਪਰੰਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਦੀਆਂ ਰਸਮਾਂ ਗੁਰਦੁਆਰਾ ਸਾਹਿਬ ਮਿਸ਼ਨ ਵਿਖੇ ਸ਼ਾਮ 5 ਵਜੇ ਸੰਪੂਰਨ ਕੀਤੀਆਂ ਜਾਣਗੀਆਂ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਜਰਨੈਲ ਸਿੰਘ ਧਾਲੀਵਾਲ ਨਾਲ 604-864-5385 ਫੋਨ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।