Headlines

ਸੇਵਾਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ ਦੀ ਸਲਾਨਾ ਇੱਕਤਰਤਾ 6 ਅਪ੍ਰੈਲ ਨੂੰ 

ਅੰਮ੍ਰਿਤਸਰ:- 4 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਸਾਹਿਬਾਨ ਦੇ ਸੇਵਾਮੁਕਤ ਹੋ ਚੁੱਕੇ ਕਰਮਚਾਰੀਆਂ ਅਧਾਰਤ ਬਣੀ ਸੇਵਾਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸ. ਜੋਗਿੰਦਰ ਸਿੰਘ ਅਦਲੀਵਾਲ ਨੇ ਕਿਹਾ ਕਿ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਕਾਰਜ ਕਰਨੀ ਦੇ ਮੈਂਬਰਾਂ ਦੀ ਚੋਣ ਕਰਨ ਲਈ ਐਸੋਸ਼ੀਏਸ਼ਨ ਦੀ ਇਕੱਤਰਤਾ 6 ਅਪ੍ਰੈਲ ਦਿਨ ਸ਼ਨੀਵਾਰ ਨੂੰ ਦੁਪਹਿਰ 12 ਵਜੇ ਭਾਈ ਗੁਰਦਾਸ ਹਾਲ, ਸ੍ਰੀ ਅੰਮ੍ਰਿਤਸਰ ਵਿਖੇ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਸੇਵਾ ਮੁਕਤ ਕਰਮਚਾਰੀ ਵੈਲਫੇਅਰ ਦੇ ਮੈਂਬਰ ਆਪਣੇ ਜ਼ਰੂਰੀ ਰੁਝੇਵਿਆਂ ਵਿਚੋਂ ਸਮਾਂ ਕੱਢ ਕੇ ਇੱਕਤਰਤਾ ਵਿੱਚ ਸ਼ਾਮਲ ਹੋਣ ਦੀ ਕ੍ਰਿਪਾਲਤਾ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਐਸੋਸੀਏਸ਼ਨ ਵੱਲੋਂ ਚਾਰ ਮੈਂਬਰ ਜਿਨ੍ਹਾਂ ਵਿੱਚ ਸ. ਕੁਲਵੰਤ ਸਿੰਘ ਰੰਧਾਵਾ ਸਾਬਕਾ ਸਕੱਤਰ, ਸ. ਰਮਿੰਦਰਬੀਰ ਸਿੰਘ ਸਾਬਕਾ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ. ਰਾਜ ਸਿੰਘ ਸਾਬਕਾ ਮੈਨੇਜਰ, ਸ. ਜਸਵੰਤ ਸਿੰਘ (ਬਾਪੂ) ਸੇਵਾਦਾਰ ਨੂੰ ਉਨ੍ਹਾਂ ਦੀਆਂ ਸੇਵਾਵਾਂ ਦੇ ਸਤਿਕਾਰ ਵਜੋਂ ਸਨਮਾਨਿਤ ਕੀਤਾ ਜਾਵੇਗਾ।