Headlines

ਜੇਲ ਵਿੱਚ ਬੈਠੇ ਕੇਜਰੀਵਾਲ ਦਾ ਭਾਜਪਾ ਨੂੰ ਬਾਹਰ ਨਾਲੋਂ ਜਿਆਦਾ ਡਰ-ਸੰਦੀਪ ਪਾਠਕ

ਬਠਿੰਡਾ ਤੋਂ ਲੋਕ ਸਭਾ ਉਮੀਦਵਾਰ ਖੁੱਡੀਆਂ ਦੇ ਹੱਕ ਵਿਚ ਵਿਸ਼ਾਲ ਚੋਣ ਰੈਲੀ-
ਬਠਿੰਡਾ, 4 ਅਪਰੈਲ ( ਦੇ ਪ੍ਰ ਬਿ)- ਭਾਰਤੀ ਜਨਤਾ ਪਾਰਟੀ ਵੱਲੋਂ ਦੇਸ਼ ਅੰਦਰ ਆਮ ਆਦਮੀ ਪਾਰਟੀ ਨੂੰ ਕਮਜ਼ੋਰ ਕਰਨ ਦੀਆਂ ਸਾਜਿਸ਼ਾਂ ਰਚੀਆਂ ਗਈਆਂ ਹਨ ਜਿਸ ਤਹਿਤ ਹੀ ਆਪ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗਿਰਫਤਾਰ ਕੀਤਾ ਗਿਆ ਹੈ। ਇਹ ਵਿਚਾਰ ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ  ਸੰਦੀਪ ਪਾਠਕ ਨੇ ਅੱਜ ਬਠਿੰਡਾ ਵਿਖੇ ਲੋਕ ਸਭਾ ਹਲਕੇ ਦੇ ਆਗੂਆਂ ਤੇ ਵਲੰਟੀਅਰਾਂ ਦੀ ਇੱਕ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਹਨਾਂ ਕਿਹਾ ਕਿ ਜੇਲ ਵਿੱਚ ਬੈਠੇ ਅਰਵਿੰਦ ਕੇਜਰੀਵਾਲ ਦਾ ਭਾਰਤੀ ਜਨਤਾ ਪਾਰਟੀ ਨੂੰ ਬਾਹਰ ਨਾਲੋਂ ਵੀ ਜਿਆਦਾ ਡਰ ਲੱਗ ਰਿਹਾ ਹੈ। ਉਹਨਾਂ ਕਿਹਾ ਭਾਰਤੀ ਜਨਤਾ ਪਾਰਟੀ ਨੇ ਅਰਵਿੰਦ ਕੇਜਰੀਵਾਲ ਨੂੰ ਜੇਲ ਵਿੱਚ ਸੁੱਟ ਕੇ ਆਮ ਆਦਮੀ ਪਾਰਟੀ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚੀ ਸੀ ਪਰ ਆਮ ਆਦਮੀ ਪਾਰਟੀ ਪਹਿਲਾ ਨਾਲੋਂ ਵੀ ਤਕੜੀ ਹੋ ਕੇ ਨਿਕਲੇਗੀ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਦੀ ਪਹਿਲੀ ਪਾਰਟੀ ਹੈ ਜਿਸ ਨੇ ਕੁਝ ਸਮੇਂ ਵਿੱਚ ਹੀ ਨੈਸ਼ਨਲ ਪਾਰਟੀ ਦਾ ਦਰਜਾ ਪ੍ਰਾਪਤ ਕਰ ਲਿਆ। ਸੰਦੀਪ ਪਾਠਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਲੋਕਾਂ ਦੇ ਦਿਲ ਜਿੱਤੇ ਹਨ ਅਤੇ ਇਹ ਪਾਰਟੀ ਸੰਘਰਸ਼ ਵਿੱਚੋਂ ਨਿਕਲੀ ਹੋਈ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਰਵਿੰਦ ਕੇਜਰੀਵਾਲ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦਾ ਲੋਕ ਚੋਣਾਂ ਵਿੱਚ ਮੂੰਹ ਤੋੜ ਜਵਾਬ ਦੇਣਗੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਕਦੇ ਵੀ ਆਪਣੇ ਸਿਧਾਂਤਾਂ ਨਾਲ ਸਮਝੌਤਾ ਨਹੀਂ ਕਰਦੀ, ਪਰ ਅੱਜ ਸਮੇਂ ਦੀ ਲੋੜ ਹੈ ਕਿ ਫਿਰਕਾ ਪ੍ਰਸਤੀ ਜਮਾਤ ਭਾਜਪਾ ਨੂੰ ਹਰਾਉਣ ਲਈ ਸਾਰੀਆਂ ਪਾਰਟੀਆਂ ਇੱਕਜੁੱਟ ਹੋਣ। ਸੰਦੀਪ ਪਾਠਕ ਨੇ ਕਿਹਾ ਕਿ ਅਸਲ ਵਿੱਚ ਦੇਸ਼ ਅੰਦਰ ਤਾਨਾਸ਼ਾਹੀ ਰਾਜ ਚੱਲ ਰਿਹਾ ਹੈ ਅਤੇ ਆਮ ਲੋਕਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਉਹਨਾਂ ਦਿੱਲੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਲੋਕ ਭਲਾਈ ਤੇ ਵਿਕਾਸ ਦੇ ਕੰਮਾਂ ਦਾ ਬਿਓਰਾ ਵੀ ਵਲੰਟੀਅਰਾਂ ਸਾਹਮਣੇ ਰੱਖਿਆ ਅਤੇ ਇਸ ਨੂੰ ਘਰ ਘਰ ਤੱਕ ਪਹੁੰਚਾਉਣ ਦੇ ਆਦੇਸ਼ ਦਿੱਤੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਸਹੂਲਤਾਂ ਦੇਣ ਲਈ ਕ੍ਰਾਂਤੀਕਾਰੀ ਤੇ ਇਤਿਹਾਸਿਕ ਕਦਮ ਉਠਾਏ ਹਨ ਜਿਸ ਦਾ ਪੰਜਾਬ ਦੇ ਲੋਕਾਂ ਨੂੰ ਵੱਡਾ ਫਾਇਦਾ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਦੇਸ਼ ਅਤੇ ਲੋਕਤੰਤਰ ਨੂੰ ਬਚਾਉਣ ਲਈ ਲੋਕਾਂ ਨੂੰ ਅੱਗੇ ਆ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੀ ਲੀਡ ਨਾ ਜਿਤਾਉਣਾ ਚਾਹੀਦਾ ਹੈ। ਇਸ ਮੌਕੇ ਬਠਿੰਡਾ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਆਖਿਆ ਕਿ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਪੈਸੇ ਦੀ ਤਾਕਤ ਨਾਲ ਚੋਣ ਜਿੱਤਣਾ ਚਾਹੁੰਦੇ ਹਨ ਜਦੋਂ ਕਿ ਉਹ ਗੁਰੂ ਦੇ ਓਟ ਆਸਰੇ ਅਤੇ ਲੋਕਾਂ ਦੀ ਤਾਕਤ ਨਾਲ ਬਠਿੰਡਾ ਲੋਕ ਸਭਾ ਚੋਣ ਜਿੱਤ ਕੇ ਪਾਰਲੀਮੈਂਟ ਵਿੱਚ ਪੁੱਜਣਗੇ। ਉਹਨਾਂ ਲੋਕਾਂ ਨੂੰ ਵਿਸ਼ਵਾਸ਼ ਦਵਾਇਆ ਕਿ ਉਹਨਾਂ ਦੀਆਂ ਮੰਗਾਂ ਮੁਸ਼ਕਲਾਂ ਅਤੇ ਮੁੱਦਿਆਂ ਨੂੰ ਉਹ ਨਿਡਰਤਾ ਨਾਲ ਪਾਰਲੀਮੈਂਟ ਵਿੱਚ ਉਠਾ ਕੇ ਉਹਨਾਂ ਦਾ ਹੱਲ ਕਰਵਾਉਣਗੇ। ਉਨਾਂ ਕਿਹਾ ਕਿ ਵਿਰੋਧੀ ਪਾਰਟੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਦੇ ਲੋਕਾਂ ਨੇ ਤਿੰਨ ਵਾਰ ਮੈਂਬਰ ਪਾਰਲੀਮੈਂਟ ਬਣਾਇਆ ਪਰ ਉਸ ਦੀ ਕਾਰਗੁਜ਼ਾਰੀ ਤੋਂ ਭਲੀ ਭਾਂਤ ਸਾਰੇ ਹੀ ਜਾਣੂ ਹਨ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇੱਕ ਵਾਰ ਲੋਕ ਸਭਾ ਵਿੱਚ ਜਾਣ ਦਾ ਮੌਕਾ ਦੇਣ, ਜੇਕਰ ਉਹ ਲੋਕਾਂ ਦੀਆਂ ਉਮੀਦਾਂ ਤੇ ਖਰੇ ਨਾ ਉਤਰੇ ਤਾਂ ਅਗਲੀ ਵਾਰ ਵੋਟ ਦੇ ਹੱਕਦਾਰ ਨਹੀਂ ਹੋਣਗੇ। ਕਿਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਟ ਮੰਤਰੀ ਮੈਡਮ ਬਲਜੀਤ ਕੌਰ, ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਬੁੱਧਰਾਮ,  ਵਿਧਾਇਕ ਜਗਰੂਪ ਸਿੰਘ ਗਿੱਲ, ਵਿਧਾਇਕ ਪ੍ਰੋਫੈਸਰ ਬਲਵਿੰਦਰ ਕੌਰ, ਵਿਧਾਇਕ ਮਾਸਟਰ ਜਗਸੀਰ ਸਿੰਘ, ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ, ਵਿਧਾਇਕ ਵਿਜੇ ਸਿੰਗਲਾ, ਵਿਧਾਇਕ ਗੁਰਪ੍ਰੀਤ ਸਿੰਘ ਬਣਾਵਾਲੀ, ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਬੁੱਧਰਾਮ, ਆਪ ਦੇ ਸੀਨੀਅਰ ਆਗੂ ਸ਼ਵਿੰਦਰ ਸਿੰਘ ਖਿੰਡਾ,  ਚੇਅਰਮੈਨ ਪੰਜਾਬ ਮੰਡੀ ਬੋਰਡ ਹਰਚੰਦ ਸਿੰਘ ਬਰਸਟ, ਜਗਰੂਪ ਸਿੰਘ ਸੇਖਵਾਂ, ਨਗਰ ਸੁਧਾਰ ਟਰਸਟ ਦੇ ਚੇਅਰਮੈਨ ਜਤਿੰਦਰ ਭੱਲਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਰਿੰਦਰ ਸਿੰਘ ਬਿੱਟੂ,  , ਕਾਕਾ ਬਰਾੜ ਸ੍ਰੀ ਮੁਕਤਸਰ, ਅਮਨਦੀਪ ਗੋਲਡੀ ਜਲਾਲਾਬਾਦ, ਫੌਜਾ ਸਿੰਘ ਸਰਾਰੀ ਸਮੇਤ ਵੱਡੀ ਗਿਣਤੀ ਆਪਦੇ ਆਗੂ ਤੇ ਵਲੰਟੀਅਰ ਹਾਜ਼ਰ ਸਨ।