ਓਟਵਾ ( ਸੇਖਾ)- ਬੀਤੇ ਦਿਨ ਕੈਨੇਡਾ ਵਿਚ ਸਿੱਖ ਵਿਰਾਸਤੀ ਮਹੀਨੇ ਦੇ ਸਬੰਧ ਵਿਚ ਪਾਰਲੀਮੈਂਟ ਹਿੱਲ ਓਟਵਾ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ। ਇਸ ਮੌਕੇ ਪਾਰਲੀਮੈਂਟ ਬਿਲਡਿੰਗ ਵਿਚ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਕੈੇਨਡਾ ਸਰਕਾਰ ਦੇ ਸੀਨੀਅਰ ਮੰਤਰੀ, ਸਿੱਖ ਐਮ ਪੀ ਜੀ ਅਤੇ ਹੋਰ ਉਘੀਆਂ ਹਸਤੀਆਂ ਹਾਜ਼ਰ ਸਨ। ਇਸ ਮੌਕੇ ਪ੍ਰਧਾਨ ਮੰਤਰੀ ਵਲੋਂ ਇਕ ਸੰਦੇਸ਼ ਰਾਹੀਂ ਸਿੱਖ ਜਗਤ ਨੂੰ ਖਾਲਸਾ ਪੰਥ ਦੇ ਸਾਜਨਾ ਦਿਵਸ ਦੀ ਵਧਾਈ ਦਿੱਤੀ।
ਪਾਰਲੀਮੈਂਟ ਹਿਲ ਓਟਾਵਾ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ
