Headlines

ਸਾਬਕਾ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੂੰ ਸਦਮਾ,ਮਾਤਾ ਦਾ ਦੇਹਾਂਤ

ਰਾਕੇਸ਼ ਨਈਅਰ ਚੋਹਲਾ
ਖਡੂਰ ਸਾਹਿਬ/ਤਰਨਤਾਰਨ,14 ਅਪ੍ਰੈਲ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਸੀਨੀਅਰ ਕਾਂਗਰਸੀ ਆਗੂ ਸ.ਰਮਨਜੀਤ ਸਿੰਘ ਸਿੱਕੀ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ,ਜਦ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਜੀ ਸਰਦਾਰਨੀ ਸੁਰਿੰਦਰ ਪਾਲ ਕੌਰ (ਪਤਨੀ ਸ.ਕਪੂਰ ਸਿੰਘ) ਐਤਵਾਰ ਨੂੰ ਅਚਾਨਕ ਸਦੀਵੀਂ ਵਿਛੋੜਾ ਦੇ ਗਏ।ਪਰਿਵਾਰਕ ਸੂਤਰਾਂ ਅਨੁਸਾਰ ਸਰਦਾਰਨੀ ਸੁਰਿੰਦਰ ਪਾਲ ਕੌਰ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ 15 ਅਪ੍ਰੈਲ ਸੋਮਵਾਰ ਨੂੰ ਦੁਪਹਿਰ 12 ਵਜੇ ਕਪੂਰ ਫਾਰਮ,ਪੁਰਾਣਾ ਹੁਸ਼ਿਆਰਪੁਰ ਰੋਡ,ਲੰਬਾ ਪਿੰਡ ਚੌਂਕ,ਜਲੰਧਰ ਵਿਖੇ ਕੀਤਾ ਜਾਵੇਗਾ।ਇਸ ਦੁੱਖ ਦੀ ਘੜੀ ਵਿੱਚ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂਆਂ,ਵਰਕਰਾਂ,ਪੰਚਾਂ,ਸਰਪੰਚਾਂ ਤੋਂ ਇਲਾਵਾ ਵੱਖ-ਵੱਖ ਸਿਆਸੀ,ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵਲੋਂ ਸਾਬਕਾ ਵਿਧਾਇਕ ਸ.ਰਮਨਜੀਤ ਸਿੰਘ ਸਿੱਕੀ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।