Headlines

ਖਾਲਸਾਈ ਰੰਗ ਵਿੱਚ ਰੰਗਿਆ ਇਟਲੀ ਦਾ ਲਵੀਨੀਓ ਸ਼ਹਿਰ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) -ਇਟਲੀ ਦੀ ਰਾਜਧਾਨੀ ਰੋਮ ਦੇ ਭਾਰਤੀ ਭਾਈਚਾਰੇ ਦੀ ਵਧ ਵਸੋ ਵਾਲੇ ਪ੍ਰਸਿੱਧ ਸ਼ਹਿਰ ਲਵੀਨੀਓ ਵਿੱਚ ਸਥਿਤ ਪੁਰਾਤਨ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਦੀ ਸਮੂਹ ਪ੍ਰਬੰਧਕ ਕਮੇਟੀ ਵਲੋ ਇਲਾਕੇ ਦੀਆਂ ਸਮੂਹ ਸੰਗਤਾ, ਸੇਵਾਦਾਰਾਂ ਤੇ ਇਲਾਕੇ ਦੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਖਾਲਸਾ ਸਾਜਨਾ ਦਿਵਸ ਸਮਰਪਿਤ ਲਵੀਨੀਓ ਸ਼ਹਿਰ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਇਟਲੀ ਦੇ ਲਾਸੀਓ ਸੂਬੇ ਦੀਆਂ ਸਮੂਹ ਸੰਗਤਾਂ ਵਲੋ ਭਾਰੀ ਗਿਣਤੀ ਵਿੱਚ ਸਮੂਲੀਅਤ ਕੀਤੀ ਗਈ। ਇਸ ਮੌਕੇ ਇਲਾਹੀ ਬਾਣੀ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਗਿਆ। ਅਤੇ ਬਾਅਦ ਦੁਪਿਹਰ ਗੁਰਦੁਆਰਾ ਸਾਹਿਬ ਤੋ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਤੇ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆਂ ਹੇਠ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾਂ ਕੀਤੀ ਗਈ। ਜੋ ਕਿ ਲਵੀਨੀਓ ਸ਼ਹਿਰ ਦੀਆਂ ਵੱਖ ਵੱਖ ਗਲੀਆਂ ਵਿਚੋ ਹੁੰਦਾ ਹੋਇਆ ਸ਼ਹਿਰ ਦੇ ਸ਼ਟੇਸ਼ਨ ਵਾਲੀ ਪਾਰਕਿੰਗ ਵਿੱਚ ਪਹੁੰਚਿਆਂ , ਉਪਰੰਤ ਇਸ ਜਗ੍ਹਾ ਤੇ ਖੁੱਲੇ ਪੰਡਾਲ ਸਜਾਏ ਗਏ। ਇਸ ਮੌਕੇ ਭਾਈ ਗੁਰਪ੍ਰਤਾਪ ਸਿੰਘ ਜੀ ਹਜੂਰੀ ਰਾਗੀ ਸ੍ਰੀ ਹਜੂਰ ਸਾਹਿਬ ਜੀ ਸਮੇਤ ਪੰਥ ਦੇ ਪ੍ਰਸਿੱਧ ਢਾਡੀ , ਰਾਗੀ, ਤੇ ਕਵੀਸ਼ਰੀ ਜਥਿਆਂ ਵਲੋ ਸੰਗਤਾਂ ਨੂੰ ਗੁਰਬਾਣੀ ਸਰਵਣ ਕਰਵਾਈ ਗਈ। ਇਸ ਮੌਕੇ ਅੰਕੈਡਮੀ ਮਿਸ਼ਲ ਮੀਰੀ ਪੀਰੀ ਰੋਮਾ ਬੱਢਾ ਦਲ ਇਟਲੀ ਦੇ ਬੱਚਿਆ ਸਮੇਤ ਸਿੰਘਾਂ ਵਲੋ ਗੱਤਕੇ ਦੇ ਹੈਰਤ ਮਈ ਜੌਹਰ ਵੀ ਦਿਖਾਏ ਗਏ। ਇਸ ਨਗਰ ਕੀਰਤਨ ਵਿੱਚ ਵਿਸ਼ੇਸ ਤੌਰ ਤੇ ਪਹੁੰਚੇ ਸੂਬਾ ਲਾਸੀਓ ਦੇ ਫੋਰਸਾ ਇਟਾਲੀਆ ਪਾਰਟੀ ਦੇ ਖੇਤਰੀ ਕੌਸ਼ਲਰ ਫਾਬੀਓ ਕੰਪੋਲੇਈ ਵਲੋ ਖਾਲਸਾ ਸਾਜਨਾ ਦਿਵਸ ਨੂੰ ਭਾਰਤੀ ਭਾਈਚਾਰੇ ਵਧਾਈਆ ਦਿੱਤੀਆ ਗਈਆ । ਉਨ੍ਹਾ ਵਲੋ ਭਰੋਸਾ ਦਿਵਾਇਆ ਗਿਆ ਜਦੋ ਕਿਸੇ ਵੀ ਤਰ੍ਹਾ ਦੀ ਸਹਾਇਤਾਂ ਦੀ ਲੋੜ ਹੋਵੇ ਉਹ ਮੈਨੂੰ ਯਾਦ ਕਰ ਸਕਦੇ ਹਨ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਸੇਵਾਦਾਰ ਤੇ ਪ੍ਰਸਾਸ਼ਨ ਦੇ ਅਧਿਕਾਰੀਆ ਨੂੰ ਵਿਸ਼ੇਸ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਤੇ ਸਮੂਹ ਸੰਗਤਾਂ ਨੂੰ ਜੀ ਆਇਆ ਆਖਿਆ ਤੇ ਸਭ ਸੰਗਤਾਂ ਦਾ ਇਸ ਨਗਰ ਕੀਰਤਨ ਵਿੱਚ ਹਾਜ਼ਰੀਆਂ ਭਰਨ ਲਈ ਧੰਨਵਾਦ ਕੀਤਾ ਗਿਆ। ਸੰਗਤਾਂ ਲਈ ਵੱਖ ਵੱਖ ਪ੍ਰਕਾਰ ਦੇ ਸਟਾਲਾਂ ਤੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਉਪਰੰਤ ਸ਼ਾਮ ਨੂੰ ਨਗਰ ਕੀਰਤਨ ਦੀ ਸਮਾਪਤੀ ਗੁਰਦੁਆਰਾ ਸਾਹਿਬ ਵਿਖੇ ਹੀ ਕੀਤੀ ਗਈ।